ਮੁੰਗੇਰ- ਬਿਹਾਰ ਦੇ ਮੁੰਗੇਰ ਵਿਚ ਰਾਸ਼ਟਰੀ ਜਨਤਾ ਦਲ (RJD) ਦੇ ਵੱਡੇ ਆਗੂ ਪੰਕਜ ਯਾਦਵ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਰਹੇ ਪੰਕਜ ਸਵੇਰ ਦੀ ਸੈਰ ਕਰ ਰਹੇ ਸਨ, ਤਾਂ ਬਦਮਾਸ਼ਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਘਟਨਾ ਮਗਰੋਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ- 56 ਸਾਲ ਬਰਫ਼ 'ਚ ਦੱਬਿਆ ਰਿਹਾ ਫ਼ੌਜੀ ਮੁੰਸ਼ੀਰਾਮ, ਹੁਣ ਨਸੀਬ ਹੋਵੇਗੀ ਆਪਣੇ ਪਿੰਡ ਦੀ ਮਿੱਟੀ
ਸਵੇਰ ਦੀ ਸੈਰ ਦੌਰਾਨ ਵਾਪਰੀ ਘਟਨਾ
ਮੁੰਗੇਰ ਦੇ ਸਫੀਆਸਰਾਏ ਥਾਣਾ ਖੇਤਰ ਵਿਚ ਵਾਪਰੀ ਇਸ ਘਟਨਾ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਵੇਰੇ-ਸਵੇਰੇ ਮਾਰਨਿੰਗ ਵਾਕ 'ਤੇ ਨਿਕਲੇ ਪੰਕਜ ਯਾਦਵ 'ਤੇ ਅਣਪਛਾਤੇ ਬਦਮਾਸ਼ਾਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਇਹ ਵੀ ਪੜ੍ਹੋ- ਕੰਮ ਦੇ ਬੋਝ ਕਾਰਨ 2 ਲੋਕਾਂ ਨੇ ਕੀਤੀ ਖੁਦਕੁਸ਼ੀ, ਦੇਸ਼ ’ਚ ਵੱਧ ਰਹੇ ਅਜਿਹੀਆਂ ਮੌਤਾਂ ਦੇ ਮਾਮਲੇ
ਪੰਕਜ ਦੇ ਪਿਤਾ ਨੇ ਲਾਏ ਦੋਸ਼
ਓਧਰ ਪੰਕਜ ਦੇ ਪਿਤਾ ਰਾਮਚਰਿੱਤਰ ਯਾਦਵ ਨੇ ਦੋਸ਼ ਲਾਇਆ ਕਿ ਇਕ ਮੋਟਰਸਾਈਕਲ 'ਤੇ ਸਵਾਰ ਮਿੱਠੂ ਯਾਦਵ ਸਮੇਤ ਦੋ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਦੱਸਿਆ ਜਾਂਦਾ ਹੈ ਕਿ ਮਿੱਠੂ ਬੁੱਧਵਾਰ ਨੂੰ ਪੰਕਜ ਕੋਲ ਕਿਸੇ ਮਾਮਲੇ 'ਚ ਪੁਲਸ ਕੋਲ ਪੈਰਵੀ ਕਰਨ ਦੀ ਬੇਨਤੀ ਲੈ ਕੇ ਗਿਆ ਸੀ, ਜਿਸ ਤੋਂ ਪੰਕਜ ਨੇ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਚੌਕਸ
ਬਿਹਾਰ ਦੀ ਸਿਆਸਤ ਹੋਈ ਤੇਜ਼
ਇਸ ਘਟਨਾ ਮਗਰੋਂ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਹੋ ਗਈ ਹੈ। RJD ਆਗੂ ਅਤੇ ਬੁਲਾਰੇ ਏਜਾਜ਼ ਅਹਿਮਦ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਕਿਸ ਤਰ੍ਹਾਂ ਦਾ ਸ਼ਾਸਨ ਹੈ? ਵਿਰੋਧੀ ਧਿਰ ਦੇ ਆਗੂਆਂ ਨੂੰ ਗੋਲੀ ਮਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹਾਲਾਤ ਵਿਚ ਹੁਣ ਜ਼ਿਆਦਾ ਫਰਕ ਨਹੀਂ ਹੈ।
ਇਹ ਵੀ ਪੜ੍ਹੋ- ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 3 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਰੈਲੀ 'ਚ ਬੁਲਡੋਜ਼ਰ ਤੋਂ ਨੋਟਾਂ ਦੀ ਬਰਸਾਤ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ
NEXT STORY