ਮਧੇਪੁਰਾ (ਏਜੰਸੀ) : ਬਿਹਾਰ ਦੇ ਮਧੇਪੁਰਾ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦਿਨ-ਦਿਹਾੜੇ 25 ਸਾਲਾ ਪੀ. ਐੱਚ. ਡੀ. ਖੋਜਕਰਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੰਦਰਸ਼ੇਖਰ ਯਾਦਵ ਦੇ ਚਚੇਰੇ ਭਰਾ ਸਨ। ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਿੰਸ ਰੰਜਨ ਵਜੋਂ ਹੋਈ ਹੈ ਅਤੇ ਉਹ ਜ਼ਿਲੇ ਦੇ ਘੈਲਾੜ ਥਾਣਾ ਖੇਤਰ ਦੇ ਇਨਰਵਾ ਪਿੰਡ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ : 'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ
ਸਬ-ਡਿਵੀਜ਼ਨਲ ਪੁਲਸ ਅਫ਼ਸਰ (ਐੱਸ. ਡੀ. ਪੀ. ਓ.) ਅਜੇ ਕੁਮਾਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਕਾਰ ਦਾ ਕਹਿਰ, ਇੱਕੋ ਪਰਿਵਾਰ ਦੇ 4 ਜੀਆਂ ਸਣੇ 5 ਦੀ ਮੌਤ
NEXT STORY