ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮਨਾਲੀ ਦੇ ਰਾਹਨੀਨਾਲਾ ਵਿਚ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਮਨਾਲੀ ਦੇ ਡੀ. ਐੱਸ. ਪੀ. ਕੇਡੀ ਸ਼ਰਮਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਰ ਵਿਚ ਕੁੱਲ 5 ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ।
ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਇਕ ਪੁਲਸ ਟੀਮ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਇਕ ਆਲਟੋ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰਬਰ HP01K-7850 ਅਤੇ ਜਿਸ ਦਾ ਵੈਧ ਰੋਹਤਾਂਗ ਪਰਮਿਟ ਨੰਬਰ TM2025070699 ਹੈ। ਇਹ ਆਲਟੋ ਕਾਰ ਰਾਹਨੀਨਾਲਾ ਨੇੜੇ ਸੜਕ ਤੋਂ ਫਿਸਲ ਗਈ ਅਤੇ ਇਕ ਡੂੰਖੀ ਖੱਡ ਵਿਚ ਜਾ ਡਿੱਗੀ ਕਾਰ 'ਚ ਕੁੱਲ 5 ਲੋਕ ਸਵਾਰ ਸਨ। 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਬਚਾਅ ਕਾਰਜ ਅਜੇ ਵੀ ਜਾਰੀ ਹਨ। ਮਨਾਲੀ ਦੇ ਡੀ. ਐੱਸ. ਪੀ. ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।
MP ਕੰਗਨਾ ਰਣੌਤ ਨੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
NEXT STORY