ਅੰਬਾਲਾ- ਹਰਿਆਣਾ ਦੇ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ 'ਤੇ ਸ਼ਹੀਦੀ ਸਮਾਰਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦਾਦੀ-ਪੋਤੀ ਦੀ ਜਾਨ ਚੱਲੀ ਗਈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਸੂਚਨਾ ਮਿਲਣ 'ਤੇ ਥਾਣਾ ਪੜਾਵ ਮੁਖੀ ਧਰਮਵੀਰ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਮੁਆਇਨਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ 'ਤੇ ਸ਼ਹੀਦੀ ਸਮਾਰਕ ਦੇ ਪਿੱਛੇ ਤੇਜ਼ ਰਫ਼ਤਾਰ ਵਿਚ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਪੁਲੀਆ ਨਾਲ ਟਕਰਾ ਕੇ ਪਲਟ ਗਈ। ਜਿਸ ਵਿਚ 67 ਸਾਲਾ ਬਜ਼ੁਰਗ ਔਰਤ ਅਤੇ 20 ਸਾਲਾ ਪੋਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਕਿਸੇ ਤਰ੍ਹਾਂ ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਨਾਗਰਿਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦਾਦੀ ਅਤੇ ਪੋਤੀ ਦੀ ਮੌਤ ਹੋ ਗਈ।
ਉੱਥੇ ਹੀ ਦੋ ਲੋਕ ਜ਼ਖਮੀ ਹੋ ਗਏ। ਇਹ ਲੋਕ ਸ਼ਾਮ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਫਿਲਹਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਾਗਰਿਕ ਹਸਪਤਾਲ ਵਿਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਕਾਰ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਟਰੱਕ ਡਰਾਈਵਰ ਫ਼ਰਾਰ ਹੋ ਗਿਆ। ਛਾਣਬੀਣ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਜਲਦੀ ਹੀ ਟਰੱਕ ਡਰਾਈਵਰ ਨੂੰ ਫੜ ਲਿਆ ਜਾਵੇਗਾ।
ਸ਼ਗਨਾਂ ਦੇ ਕੰਮ 'ਚ ਪੈ ਗਏ ਵੈਣ ! ਵਿਆਹ ਤੋਂ ਆਉਂਦੇ ਪਰਿਵਾਰ ਦੇ 4 ਲੋਕਾਂ ਨੇ ਗੁਆ ਲਈ ਜਾਨ
NEXT STORY