ਓਨਾਵ- ਉੱਤਰ ਪ੍ਰਦੇਸ਼ ਦੇ ਓਨਾਵ ਜ਼ਿਲ੍ਹੇ ਦੇ ਬਾਂਗਰਮਊ ਖੇਤਰ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇਕ ਰੋਡਵੇਜ਼ ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਐਤਵਾਰ ਦੇਰ ਰਾਤ ਕਰੀਬ 2.30 ਵਜੇ ਗਹਿਰਪੁਰਵਾ ਪਿੰਡ ਕੋਲ ਆਗਰਾ ਤੋਂ ਲਖਨਊ ਜਾ ਰਹੀ ਉੱਤਰ ਪ੍ਰਦੇਸ਼ ਰਾਜ ਸੜਕ ਟਰਾਂਸਪੋਰਟ ਨਿਗਮ ਦੇ ਮਥੁਰਾ ਡਿਪੋ ਦੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬੱਸ 'ਚ ਸਵਾਰ 35 'ਚੋਂ 31 ਯਾਤਰੀ ਜ਼ਖ਼ਮੀ ਹੋ ਗਏ।
ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬਾਂਗਰਮਊ ਸਥਿਤ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਗੰਭੀਰ ਰੂਪ ਨਾਲ ਜ਼ਖ਼ਮੀ ਕੁਝ ਯਾਤਰੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ 'ਚ ਇਕ ਦੀ ਪਛਾਣ 20 ਸਾਲਾ ਰਾਜਪੂਤ ਵਜੋਂ ਹੋਈ ਹੈ, ਜਦੋਂ ਕਿ 2 ਹੋਰ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ 11 ਜ਼ਖ਼ਮੀਆਂ ਦਾ ਇਲਾਜ ਜਾਰੀ ਹੈ, ਜਦੋਂ ਕਿ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਰ ਯਾਤਰੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਵਿਕਲਪਿਕ ਬੱਸਾਂ 'ਚ ਉਨ੍ਹਾਂ ਦੀ ਮੰਜ਼ਲ ਲਈ ਰਵਾਨਾ ਕੀਤਾ ਗਿਆ। ਥਾਣਾ ਇੰਚਾਰਜ ਅਖਿਲੇਸ਼ ਪਾਂਡੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਬੱਸ ਡਰਾਈਵਰ ਨੂੰ ਨੀਂਦ ਆਉਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨਾਲ ਵਾਹਨ ਬੇਕਾਬੂ ਹੋ ਕਿ ਟਰੱਕ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਨੁਕਸਾਨੇ ਵਾਹਨਾਂ ਨੂੰ ਹਟਾ ਕੇ ਐਕਸਪ੍ਰੈੱਸ ਵੇਅ 'ਤੇ ਆਵਾਜਾਈ ਆਮ ਕਰਵਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦਾ ਸਾਇਆ, ਵਾਰਾਣਸੀ 'ਚ ਵਿਸ਼ਵ ਪ੍ਰਸਿੱਧ ਗੰਗਾ ਆਰਤੀ ਦੇ ਸਮੇਂ 'ਚ ਹੋਈ ਤਬਦੀਲੀ!
NEXT STORY