ਬਰਵਾਨੀ/ਛਿੰਦਵਾੜਾ : ਮੱਧ ਪ੍ਰਦੇਸ਼ ਦੇ ਬਰਵਾਨੀ ਅਤੇ ਛਿੰਦਵਾੜਾ ਜ਼ਿਲ੍ਹਿਆਂ ਵਿੱਚ ਦੋ ਸੜਕ ਹਾਦਸਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਰਵਾਨੀ ਜ਼ਿਲ੍ਹੇ 'ਚ ਪਿਤਾ-ਪੁੱਤਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਛਿੰਦਵਾੜਾ ਜ਼ਿਲ੍ਹੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਬਰਵਾਨੀ ਜ਼ਿਲ੍ਹੇ ਦੇ ਸੇਂਧਵਾ ਕਸਬੇ 'ਚ ਸ਼ਨੀਵਾਰ ਰਾਤ ਕਰੀਬ 1 ਵਜੇ ਇਕ ਗਾਂ ਨੂੰ ਟੱਕਰ ਮਾਰਨ ਤੋਂ ਬਾਅਦ ਇਕ ਟਰੱਕ ਪੈਦਲ ਚੱਲਣ ਵਾਲਿਆਂ 'ਤੇ ਪਲਟ ਗਿਆ, ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ
ਸੇਂਧਵਾ ਥਾਣਾ ਇੰਚਾਰਜ ਬਲਜੀਤ ਸਿੰਘ ਬਿਸਨ ਨੇ ਦੱਸਿਆ ਕਿ ਇਹ ਲੋਕ ਕੰਮ ਤੋਂ ਬਾਅਦ ਫੈਕਟਰੀ ਤੋਂ ਘਰ ਜਾ ਰਹੇ ਸਨ ਕਿ ਮਹਾਰਾਸ਼ਟਰ ਤੋਂ ਪੰਜਾਬ ਵੱਲ ਲਾਲ ਮਿਰਚਾਂ ਲੈ ਕੇ ਜਾ ਰਿਹਾ ਟਰੱਕ ਪਲਟ ਗਿਆ ਅਤੇ ਉਨ੍ਹਾਂ 'ਤੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਹੈਲਪਰ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕਾਂ ਦੀ ਪਛਾਣ ਰਿਗਨੀਆ ਮਹਿਤਾ (40), ਉਸ ਦੇ ਪੁੱਤਰ ਜਤਿੰਦਰ (18), ਬਬਲੂ ਮਹਿਤਾ (17) ਅਤੇ ਸ਼ਿਆਮਲ ਮਹਿਤਾ (35) ਵਜੋਂ ਹੋਈ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...
ਇਸ ਦੇ ਨਾਲ ਹੀ ਛਿੰਦਵਾੜਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਅਮਰਵਾੜਾ ਕਸਬੇ ਨੇੜੇ ਇੱਕ ਤੇਜ਼ ਰਫ਼ਤਾਰ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਦੋ ਪਹੀਆ ਵਾਹਨ ਇੱਕ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਵਧੀਕ ਪੁਲਸ ਸੁਪਰਡੈਂਟ (ਏਐਸਪੀ) ਅਵਧੇਸ਼ ਪ੍ਰਤਾਪ ਸਿੰਘ ਨੇ ਦਿੱਤੀ। ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਐਤਾਰਾਮ ਪਦਰਾਮ (60) ਅਤੇ ਉਸ ਦੇ ਜਵਾਈ ਕੋਮਲਭਾਨ ਧੁਰਵੇ (35) ਵਜੋਂ ਹੋਈ ਹੈ।
ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ
NEXT STORY