ਜੈਪੁਰ : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਸੜਕ ਹਾਦਸੇ ਵਿੱਚ ਛੇ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਇੱਕ ਕਾਰ ਅਤੇ ਇੱਕ ਟਰੱਕ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ।
ਇਹ ਵੀ ਪੜ੍ਹੋ : Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ ਮੌਤ, 25 ਜ਼ਖ਼ਮੀ
ਉਨ੍ਹਾਂ ਕਿਹਾ ਕਿ ਕਾਰ ਵਿਚ ਸਵਾਰ ਲੋਕ ਅਭਾਨੇਰੀ ਪਿੰਡ ਵਿੱਚ ਇੱਕ ਸਮਾਗਮ ਤੋਂ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ਜੈਪੁਰ-ਆਗਰਾ ਹਾਈਵੇਅ 'ਤੇ ਕੰਟਰੋਲ ਤੋਂ ਬਾਹਰ ਹੋ ਗਈ। ਬੇਕਾਬੂ ਹੋਈ ਕਾਰ ਡਿਵਾਈਡਰ ਤੋੜਦੇ ਹੋਏ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ : 5 ਦਿਨ ਇੰਟਰਨੈੱਟ ਸੇਵਾਵਾਂ ਬੰਦ, ਹਿੰਸਾ ਭੜਕਣ ਕਾਰਨ ਉਖਰੁਲ 'ਚ ਸਥਿਤੀ ਤਣਾਅਪੂਰਨ
ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਅੰਕਿਤ, ਸਮੇਂ ਸਿੰਘ, ਲੋਕੇਸ਼, ਨਵੀਨ, ਦਿਲਖੁਸ਼ ਅਤੇ ਮਨੀਸ਼ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਨੌਜਵਾਨ ਦੋਸਤ ਸਨ ਅਤੇ ਦੌਸਾ ਦੇ ਕਾਲਾਖੋ ਪਿੰਡ ਦੇ ਵਸਨੀਕ ਸਨ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਚ ਭੇਜ ਦਿੱਤੀਆਂ ਗਈਆਂ ਹਨ ਅਤੇ ਪੀੜਤ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਕਸਲੀਆਂ ਵਾਂਗ ਸਾਈਬਰ ਅਪਰਾਧ ਵੀ ਹੋਣਗੇ ਖ਼ਤਮ : ਸ਼ਾਹ
NEXT STORY