ਜੈਪੁਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਸਿਖਵਾਲ ਇਲਾਕੇ 'ਚ 2 ਕਾਰਾਂ ਦੀ ਆਹਮਣੇ-ਸਾਹਮਣੇ ਦੀ ਟੱਕਰ ਹੋ ਗਈ, ਜਿਸ 'ਚ ਮਨੋਜ ਜਾਖੜ, ਕਰਨ, ਸੁਰੇਂਦਰ ਕੁਮਾਰ, ਦਿਨੇਸ਼ ਅਤੇ ਮਦਨ ਸਾਰਨ ਦੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਾਰ ਵਾਹਨ 'ਚ ਸਵਾਰ ਇਕ-ਦੋ ਲੋਕ ਖਿੜਕੀਆਂ ਨੂੰ ਤੋੜਦੇ ਹੋਏ ਸੜਕ 'ਤੇ ਆ ਡਿੱਗੇ, ਜਿਸ ਨਾਲ ਉਹ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ, ਜਦੋਂ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੂਨੀਵਰਸਿਟੀ ਦੀ ਵਿਦਿਆਰਥਣ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਮਾਮਲੇ 'ਚ ਪੁਲਸ ਨੇ ਕੀਤੀ ਵੱਡੀ ਕਾਰਵਾਈ
NEXT STORY