ਜੰਮੂ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਬੱਸ ਇੱਕ ਖੜ੍ਹੇ ਮਾਲ ਗੱਡੀ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ, ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ ਜਵਾਨ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜਖਾਨੀ-ਚੇਨਾਨੀ ਖੇਤਰ ਦੇ ਨੇੜੇ ਵਾਪਰਿਆ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਬੱਸ ਡੋਡਾ ਤੋਂ ਜੰਮੂ ਜਾ ਰਹੀ ਸੀ, ਜਦੋਂ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ। ਇਸ ਨਾਲ ਬੇਕਾਬੂ ਹੋਇਆ ਵਾਹਨ ਇੱਕ ਮੋਟਰਸਾਈਕਲ ਨਾਲ ਟਕਰਾਇਆ ਅਤੇ ਫਿਰ ਇੱਕ ਖੜ੍ਹੇ ਮਾਲ ਵਾਹਨ ਵਿਚ ਜਾ ਵਜਾ। ਉਨ੍ਹਾਂ ਕਿਹਾ ਕਿ ਟਰੱਕ ਖ਼ਰਾਬ ਹੋ ਗਿਆ ਸੀ ਅਤੇ ਇੱਕ ਮਕੈਨਿਕ ਇਸਦੀ ਮੁਰੰਮਤ ਕਰ ਰਿਹਾ ਸੀ। ਅਧਿਕਾਰੀਆਂ ਅਨੁਸਾਰ ਮਕੈਨਿਕ ਅਤੇ ਕਾਰਗੋ ਵਾਹਨ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਦੋ ਯਾਤਰੀ ਐਮਰਜੈਂਸੀ ਖਿੜਕੀ ਤੋਂ ਡਿੱਗ ਪਏ ਅਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਝਾਰਖੰਡ: ਮੇਲੇ ਤੋਂ ਪਰਤ ਰਹੀਆਂ ਦੋ ਆਦਿਵਾਸੀ ਨਾਬਾਲਗ ਲੜਕੀਆਂ ਨਾਲ ਦਰਿੰਦਗੀ, ਇਲਾਕੇ 'ਚ ਸਨਸਨੀ
NEXT STORY