ਹਜ਼ਾਰੀਬਾਗ — ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਗੱਡੀ (ਵੈਨ) ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ 3 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਬਾਰ੍ਹੀ ਸਬ-ਡਿਵੀਜ਼ਨ ਦੇ ਪੁਲਿਸ ਅਧਿਕਾਰੀ ਸੁਰਜੀਤ ਕੁਮਾਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕਾਰਸੋ ਪਿੰਡ ਨੇੜੇ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਰਾਜਰੱਪਾ ਸਥਿਤ ਛਿੰਨਾਮਸਤਿਕਾ ਮੰਦਰ ਦੇ ਦਰਸ਼ਨ ਕਰਕੇ ਬਿਹਾਰ ਦੇ ਨਵਾਦਾ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀ ਪਛਾਣ ਦੇਵਾਨੰਦ ਉਰਫ ਦੇਵਚੰਦ ਚੌਹਾਨ (50) ਅਤੇ ਸੌਰਵ ਚੌਹਾਨ (30) ਵਜੋਂ ਹੋਈ ਹੈ, ਜੋ ਦੋਵੇਂ ਇੱਕੋ ਪਰਿਵਾਰ ਨਾਲ ਸਬੰਧਤ ਸਨ। ਤੀਜੇ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਸਾਰੇ ਜ਼ਖਮੀਆਂ ਨੂੰ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਕੇ ਪਲਟ ਗਈ।
NEET-UG ਦਾ ਹੈਰਾਨ ਕਰਨ ਵਾਲਾ ਨਤੀਜਾ: ਰਾਜਕੋਟ ਤੋਂ 240 ਤੋਂ ਵੱਧ ਉਮੀਦਵਾਰਾਂ ਨੇ ਪ੍ਰਾਪਤ ਕੀਤੇ 600 ਤੋਂ ਵੱਧ ਅੰਕ
NEXT STORY