ਮੇਰਠ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਦੇ ਥਾਣਾ ਪਰਤਾਪੁਰ ਖੇਤਰ ’ਚ ਦਿੱਲੀ-ਮੇਰਠ ਐਕਸਪ੍ਰੈੱਸ-ਵੇਅ ’ਤੇ ਕਾਰ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਸੀਨੀਅਰ ਪੁਲਸ ਸੁਪਰਡੈਂਟ ਪ੍ਰਭਾਕਰ ਚੌਧਰੀ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਦਿੱਲੀ ਵੱਲ ਆ ਰਹੀ ਤੇਜ਼ ਰਫ਼ਤਾਰ ਕਾਰ ਸੜਕ ਦੇ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਪਿੱਛਿਓਂ ਟਕਰਾ ਗਈ, ਜਿਸ ਨਾਲ ਕਾਰ ਸਵਾਰ ਚਾਰ ਜਨਾਨੀਆਂ ਸਮੇਤ 5 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ 8 ਮਹੀਨੇ ਦਾ ਇਕ ਬੱਚਾ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ
ਜ਼ਖਮੀ ਬੱਚੇ ਨੂੰ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਪੁਲਸ ਅਨੁਸਾਰ ਇਹ ਸਾਰੇ ਇਕ ਹੀ ਪਰਿਵਾਰ ਦੇ ਮੈਂਬਰ ਹਨ। ਪੁਲਸ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਕਾਰ ਦਾ ਸੰਤੁਲਨ ਵਿਗੜਨ ਗਿਆ ਅਤੇ ਕਾਰ ਟੋਲ ਪਲਾਜ਼ਾ ਕੋਲ ਖੜ੍ਹੇ ਟਰੱਕ ਨਾਲ ਟਕਰਾ ਗਈ। ਪੁਲਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰੱਖੀ ਇਹ ਵੱਡੀ ਮੰਗ
NEXT STORY