ਜੈਪੁਰ (ਭਾਸ਼ਾ)– ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ’ਚ ਮੰਗਲਵਾਰ ਨੂੰ ਇਕ ਪਿਕਅੱਪ ਗੱਡੀ ਦੇ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਜ਼ਖ਼ਮੀ ਹੋ ਗਏ। ਪੁਲਸ ਮੁਤਾਬਕ ਹਾਦਸਾਗ੍ਰਸਤ ਪਿਕਅੱਪ ਗੱਡੀ ’ਚ ਸਵਾਰ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਤ ਸਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਹਾਦਸੇ 'ਤੇ ਦੁੱਖ ਜਤਾਇਆ ਹੈ।
ਜ਼ਿਲ੍ਹਾ ਪੁਲਸ ਸੁਪਰਡੈਂਟ ਪ੍ਰਦੀਪ ਮੋਹਨ ਸ਼ਰਮਾ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਗੁਢਾ ਗੌਡਜੀ ਥਾਣਾ ਖੇਤਰ 'ਚ ਉਸ ਸਮੇਂ ਵਾਪਰੀ, ਜਦੋਂ ਯਾਤਰੀਆਂ ਨਾਲ ਭਰੀ ਇਕ ਪਿਕਅੱਪ ਜੀਪ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਪਿਕਅੱਪ ’ਚ ਸਵਾਰ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਤ ਸਨ ਅਤੇ ਮੰਦਰ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਹਾਦਸੇ 'ਤੇ ਸੋਗ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕਰਕੇ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕੀਤੀ ਹੈ।
ਦੇਸ਼ ਦੀ ਪਹਿਲੀ ਛੱਤ ’ਤੇ ਲੱਗੇ ‘ਪੋਰਟੇਬਲ’ ਸੌਰ ਸਿਸਟਮ ਦਾ ਉਦਘਾਟਨ, ਜਾਣੋ ਖ਼ਾਸੀਅਤ
NEXT STORY