ਬੋਟਾਡ : ਗੁਜਰਾਤ ਦੇ ਬੋਟਾਡ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ ਇੱਕ ਨਿੱਜੀ ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 20 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਦੇ ਕਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : School Homework ਨਾ ਕਰਨ 'ਤੇ ਜਵਾਕਾਂ ਦੇ ਮੂੰਹ 'ਤੇ ਮਾਰੇ ਤਾੜ-ਤਾੜ ਥੱਪੜ, ਰੱਸੀ ਨਾਲ ਬੰਨ੍ਹ ਖਿੜਕੀ ਤੋਂ... (ਵੀਡੀਓ)
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਇੰਸਪੈਕਟਰ ਪਰਬਦ ਵੰਦਾ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਜ਼ਿਲ੍ਹੇ ਦੇ ਰਾਣਪੁਰ ਤਾਲੁਕਾ ਤੋਂ ਸੈਲਾਨੀਆਂ ਨੂੰ ਲੈ ਕੇ ਆ ਰਹੀ ਸੀ। ਇਸ ਦੌਰਾਨ ਪਾਲਿਆਦ ਸ਼ਹਿਰ ਦੇ ਨੇੜੇ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਅਧਿਕਾਰੀ ਨੇ ਕਿਹਾ ਕਿ "ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲਗਭਗ 20 ਜ਼ਖਮੀ ਹੋ ਗਏ।"
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
School Homework ਨਾ ਕਰਨ 'ਤੇ ਜਵਾਕਾਂ ਦੇ ਮੂੰਹ 'ਤੇ ਮਾਰੇ ਤਾੜ-ਤਾੜ ਥੱਪੜ, ਰੱਸੀ ਨਾਲ ਬੰਨ੍ਹ ਖਿੜਕੀ ਤੋਂ... (ਵੀਡੀਓ)
NEXT STORY