ਅਮੇਠੀ- ਉੱਤਰ ਪ੍ਰਦੇਸ਼ 'ਚ ਅਮੇਠੀ ਦੇ ਨੁਵਾਂਵਾ ਪਿੰਡ ਦੇ ਲੋਕਾਂ ਨੇ ਪਿੰਡ ਦੇ ਬਾਹਰ 'ਰੋਡ ਨਹੀਂ ਤਾਂ ਵੋਟ ਨਹੀਂ' ਦਾ ਬੈਨਰ ਲਗਾ ਕੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪਿੰਡ ਵਾਸੀ ਅਮਿਤ ਮਿਸ਼ਰਾ ਨੇ ਦੱਸਿਆ ਕਿ ਆਜ਼ਾਦੀ ਦੇ 70 ਸਾਲ ਬਾਅਦ ਵੀ ਨੁਵਾਂਵਾ ਪਿੰਡ ਵਿਕਾਸ ਤੋਂ ਵਾਂਝਾ ਹੈ ਅਤੇ ਇੱਥੇ ਰਸਤਾ ਨਹੀਂ ਹੈ। ਮਿਸ਼ਰਾ ਨੇ ਦੱਸਿਆ ਕਿ ਬਾਰਿਸ਼ ਹੋਣ 'ਤੇ ਪਿੰਡ ਦੇ ਅੰਦਰ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਘਰੋਂ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਨਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਪਰ ਇਸ ਸਮੱਸਿਆ ਦਾ ਕਿਸੇ ਨੇ ਨੋਟਿਸ ਨਹੀਂ ਲਿਆ।
ਇਹ ਵੀ ਪੜ੍ਹੋ : Toothpaste Veg ਜਾਂ Non Veg, ਹੈਰਾਨ ਕਰ ਦੇਵੇਗੀ ਇਹ ਜਾਣਕਾਰੀ
ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡ ਦੇ ਲੋਕਾਂ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੀਆਂ ਪੰਚਾਇਤ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ। ਅਮੇਠੀ ਦੇ ਉੱਪ ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਵਲੋਂ ਬੈਨਰ ਲਗਾ ਕੇ ਪ੍ਰਦਰਸ਼ਨ ਕਰਨ ਦੀ ਜਾਣਕਾਰੀ ਮਿਲੀ ਹੈ। ਸਿੰਘ ਨੇ ਦੱਸਿਆ ਕਿ ਅਜਿਹਾ ਨਹੀਂ ਹੈ ਕਿ ਪਿੰਡ 'ਚ ਰੋਡ ਨਹੀਂ ਸੀ, ਰੋਡ ਪਹਿਲਾਂ ਬਣੀ ਸੀ ਜੋ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਬਲਾਕ ਵਿਕਾਸ ਅਧਿਕਾਰੀ, ਅਮੇਠੀ ਨੂੰ ਨਿਰਦੇਸ਼ਿਤ ਕਰ ਕੇ ਜਲਦ ਹੀ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਪ੍ਰਦੇਸ਼ 'ਚ ਅਗਲੇ ਸਾਲ ਪੰਚਾਇਤ ਚੋਣਾਂ ਹੋਣੀਆਂ ਹਨ, ਜਦੋਂ ਕਿ ਵਿਧਾਨ ਸਭਾ ਚੋਣਾਂ 2027 'ਚ ਹੋਣੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐੱਸਐੱਸਪੀ ਦੀ ਵੱਡੀ ਕਾਰਵਾਈ ! ਇਸ ਜ਼ਿਲ੍ਹੇ ਦੇ ਐੱਸਐੱਚਓ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਮਾਮਲਾ
NEXT STORY