ਹੈਦਰਾਬਾਦ (ਭਾਸ਼ਾ) : ਤੇਲੰਗਾਨਾ ਦੇ ਰੰਗਰੇਡੀ ਜ਼ਿਲ੍ਹੇ ਦੇ ਚੇਵੇਲਾ ਮੰਡਲ ਵਿਚ ਸੋਮਵਾਰ ਸ਼ਾਮ ਨੂੰ ਇਕ ਤੇਜ਼-ਰਫ਼ਤਾਰ ਟਰੱਕ ਨੇ ਸਬਜ਼ੀ ਵਿਕਰੇਤਾਵਾਂ ਨੂੰ ਕੁਚਲ ਦਿੱਤਾ, ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਟਰੱਕ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਟਰੱਕ ਹੈਦਰਾਬਾਦ ਤੋਂ ਵਿਕਰਾਬਾਦ ਜ਼ਿਲ੍ਹੇ ਵੱਲ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਟਰੱਕ ਨੇ ਸੜਕ ਕਿਨਾਰੇ ਸਬਜ਼ੀ ਵੇਚਣ ਵਾਲੇ ਵਿਕਰੇਤਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਟਰੱਕ ਇਕ ਦਰੱਖਤ ਨਾਲ ਟਕਰਾ ਗਿਆ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਇਸ ਹਾਦਸੇ 'ਚ ਟਰੱਕ ਚਾਲਕ ਸਮੇਤ ਚਾਰ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਦੇਖੀ 'ਦਿ ਸਾਬਰਮਤੀ ਰਿਪੋਰਟ' ਫਿਲਮ, ਵਿਕਰਾਂਤ ਮੈਸੀ ਨੇ ਦਿੱਤਾ ਇਹ ਭਾਵੁੱਕ ਬਿਆਨ
NEXT STORY