ਰਾਏਪੁਰ (ਭਾਸ਼ਾ) : ਛੱਤੀਸਗੜ੍ਹ ਦੇ ਰਾਏਪੁਰ ਸ਼ਹਿਰ ਵਿਚ ਮੰਗਲਵਾਰ ਨੂੰ ਬਦਮਾਸ਼ਾਂ ਨੇ ਸੁਰੱਖਿਆ ਬਲਾਂ ਦੀ ਵਰਦੀ ਵਿਚ ਇਕ ਘਰ ਵਿਚ ਦਾਖ਼ਲ ਹੋ ਕੇ ਇਕ ਪਰਿਵਾਰ ਤੋਂ 60 ਲੱਖ ਰੁਪਏ ਲੁੱਟ ਲਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਰਾਏਪੁਰ ਖੇਤਰ ਦੇ ਪੁਲਸ ਇੰਸਪੈਕਟਰ ਜਨਰਲ ਅਮਰੇਸ਼ ਮਿਸ਼ਰਾ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਖਮਹਾਰਡੀਹ ਥਾਣਾ ਖੇਤਰ ਦੇ ਅਨੁਪਮ ਨਗਰ ਵਿੱਚ ਵਾਪਰੀ, ਜਿੱਥੇ ਲੁਟੇਰਿਆਂ ਨੇ ਮਨੋਹਰ ਵੇਲੂ ਦੇ ਘਰ ਛਾਪਾ ਮਾਰਿਆ। ਮਿਸ਼ਰਾ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਵੇਲੂ ਪਰਿਵਾਰ ਦੇ ਮੈਂਬਰ ਖਾਣਾ ਖਾਣ ਤੋਂ ਬਾਅਦ ਆਰਾਮ ਕਰ ਰਹੇ ਸਨ ਤਾਂ ਇਕ ਔਰਤ ਸਮੇਤ ਪੰਜ ਵਿਅਕਤੀ ਉਨ੍ਹਾਂ ਦੇ ਘਰ ਪਹੁੰਚੇ, ਜਿਨ੍ਹਾਂ 'ਚੋਂ ਕੁਝ ਨੇ ਸੁਰੱਖਿਆ ਬਲਾਂ ਦੀ ਵਰਦੀ ਪਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਘਰ 'ਚ ਦਾਖਲ ਹੋ ਕੇ ਬਦਮਾਸ਼ਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ 'ਚ ਮੌਜੂਦ ਦੋ ਔਰਤਾਂ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਕਰੀਬ 60 ਲੱਖ ਰੁਪਏ ਲੁੱਟ ਕੇ ਲੈ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਗਵਾਲੀਅਰ ਵਪਾਰ ਮੇਲੇ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ
ਉਨ੍ਹਾਂ ਦੱਸਿਆ ਕਿ ਵੇਲੂ ਪਰਿਵਾਰ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਵੇਲੂ ਪਰਿਵਾਰ ਨੇ ਕੁਝ ਸਮਾਂ ਪਹਿਲਾਂ ਇਹ ਜ਼ਮੀਨ 2 ਕਰੋੜ ਰੁਪਏ ਵਿੱਚ ਵੇਚ ਦਿੱਤੀ ਸੀ। ਇਸ ਪੈਸੇ ਨਾਲ ਪਰਿਵਾਰ ਨੇ ਜ਼ਮੀਨ ਖਰੀਦੀ ਅਤੇ ਕੁਝ ਘਰ ਰੱਖ ਲਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਘਰ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ 'ਚ ਲੁਟੇਰੇ ਕਾਰ 'ਚੋਂ ਉਤਰਦੇ ਨਜ਼ਰ ਆ ਰਹੇ ਹਨ।
ਮਿਸ਼ਰਾ ਨੇ ਦੱਸਿਆ ਕਿ ਪੁਲਸ ਨੂੰ ਸ਼ੱਕ ਹੈ ਕਿ ਲੁਟੇਰਿਆਂ ਨੇ ਪਰਿਵਾਰ ਬਾਰੇ ਜ਼ਿਆਦਾ ਜਾਣਕਾਰੀ ਹਾਸਲ ਕੀਤੀ ਸੀ। ਪੁਲਸ ਹਰ ਸੰਭਵ ਸਥਿਤੀ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ। ਉਮੀਦ ਹੈ ਜਲਦੀ ਹੀ ਮਾਮਲਾ ਸਾਹਮਣੇ ਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Gold Rate: ਸਾਰੇ ਰਿਕਾਰਡ ਤੋੜ ਗਈਆਂ ਸੋਨੇ ਦੀਆਂ ਕੀਮਤਾਂ
NEXT STORY