ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਦੇਰ ਰਾਤ ਇਕ ਹੀ ਪਰਿਵਾਰ ਦੇ 4 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਨ੍ਹਾਂ 'ਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ ਇਕ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਹੈ। ਜਾਣਕਾਰੀ ਅਨੁਸਾਰ ਗਾਜ਼ੀਆਬਾਦ ਦੇ ਇਕ ਕੱਪੜਾ ਵਪਾਰੀ ਦੇ ਘਰ ਲੁੱਟ ਦੇ ਇਰਾਦੇ ਨਾਲ ਦਾਖ਼ਲ ਹੋਏ ਸਨ। ਇਸ ਦੌਰਾਨ 'ਚ ਕੱਪੜਾ ਵਪਾਰੀ ਤੋਂ ਇਲਾਵਾ ਉਨ੍ਹਾਂ ਦੀ ਪਤਨੀ, 2 ਪੁੱਤਰ ਅਤੇ ਨੂੰਹ ਵੀ ਮੌਜੂਦ ਸੀ। ਪਰਿਵਾਰ ਨੇ ਜਦੋਂ ਲੁੱਟ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਕੱਪੜਾ ਵਪਾਰੀ, ਉਨ੍ਹਾਂ ਦੀ ਪਤਨੀ ਅਤੇ ਦੋਹਾਂ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ : ਦਸਤਾਵੇਜ਼ਾਂ 'ਚ ਮ੍ਰਿਤਕ ਐਲਾਨਿਆ ਲਾਪਤਾ ਪੁਲਸ ਹੋਮਗਾਰਡ 28 ਸਾਲ ਬਾਅਦ ਮਿਲਿਆ
ਕੱਪੜਾ ਵਪਾਰੀ ਅਤੇ ਉਨ੍ਹਾਂ ਦੇ ਦੋਹਾਂ ਪੁੱਤਰਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹਾਲਤ 'ਚ ਅਤੇ ਨੂੰਹ ਬੇਹੋਸ਼ੀ ਦੀ ਹਾਲਤ 'ਚ ਮਿਲੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਕੱਪੜਾ ਵਪਾਰੀ ਅਤੇ ਉਸ ਦੇ ਦੋਹਾਂ ਪੁੱਤਰਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਵਪਾਰੀ ਦੀ ਪਤਨੀ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਹੈ। ਪੁਲਸ ਨੇ ਵਿਸ਼ੇਸ਼ ਟੀਮ ਦਾ ਗਠਨ ਕਰਦੇ ਹੋਏ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਤਾਰਿਕ ਅਹਿਮਦ ਦਾ ਜ਼ਿਕਰ; ਪੜ੍ਹੋ ਪਾਣੀ 'ਤੇ ਤੈਰਦੀ ਐਂਬੂਲੈਂਸ ਦੀ ਕਹਾਣੀ
ਕੋਰੋਨਾ ਟੀਕਾਕਰਨ ਦੇ ਮਾਮਲੇ ’ਚ ਭਾਰਤ ਦੀ ਵੱਡੀ ਉਪਲੱਬਧੀ, ਅਮਰੀਕਾ ਨੂੰ ਪਛਾੜਿਆ
NEXT STORY