ਨਵੀਂ ਦਿੱਲੀ- ਮੰਗਲਵਾਰ ਨੂੰ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਸਭ ਤੋਂ ਵੱਡੇ ਅੱਤਵਾਦੀ ਹਮਲੇ 'ਚ 2 ਦਰਜਨ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਬਾਰੇ ਵਾਇਨਾਡ ਤੋਂ ਕਾਂਗਰਸੀ ਸਾਂਸਦ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਬੁੱਧਵਾਰ ਨੂੰ ਇਹ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਕਿ ਪਹਿਲਗਾਮ ’ਚ ਗੈਰ-ਮੁਸਲਮਾਨਾਂ ’ਤੇ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਅੱਤਵਾਦੀਆਂ ਨੂੰ ਲੱਗਦਾ ਹੈ ਕਿ ਦੇਸ਼ ਵਿਚ ਮੁਸਲਮਾਨਾਂ ਨਾਲ ਗਲਤ ਵਿਹਾਰ ਕੀਤਾ ਰਿਹਾ ਹੈ।
ਇਹ ਵੀ ਪੜ੍ਹੋ- ਜਦੋਂ ਸਜ਼ਾ ਸੁਣ ਮੁਲਜ਼ਮ ਨੇ ਜੱਜ ਨੂੰ ਹੀ ਦੇ'ਤੀ ਧਮਕੀ- 'ਤੂੰ ਮੈਨੂੰ ਬਾਹਰ ਮਿਲ...'
ਭਾਜਪਾ ਨੇ ਉਨ੍ਹਾਂ ’ਤੇ ਅੱਤਵਾਦੀਆਂ ਦੀ ਭਾਸ਼ਾ ਵਰਤਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਵਾਡਰਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਫਿਰਕੂ ਮੁੱਦੇ ਹੁੰਦੇ ਹਨ ਅਤੇ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ ਤਾਂ ਦੇਸ਼ ਵਿਚ ਤ੍ਰੇੜ ਪੈਂਦੀ ਹੈ ਅਤੇ ਗੁਆਂਢੀ ਦੇਸ਼ਾਂ ਨੂੰ ਇਸ ਦਾ ਫਾਇਦਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਆਸਤ ਅਤੇ ਧਰਮ ਨੂੰ ਵੱਖ ਕਰਨ ਦਾ ਸਮਾਂ ਆ ਗਿਆ ਹੈ ਅਤੇ ਸਿਆਸੀ ਪਾਰਟੀਆਂ ਨੂੰ ਆਤਮ-ਨਿਰੀਖਣ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests
NEXT STORY