ਹੈਦਰਾਬਾਦ (ਭਾਸ਼ਾ)- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਟਿੱਪਣੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਕੰਗਨਾ ਰਣੌਤ ਦੀ ਸ਼ੁੱਕਰਵਾਰ ਨੂੰ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਸੰਸਦ ਮੈਂਬਰ ਬਣੇ ਰਹਿਣ ਦੇ ਕਾਬਿਲ ਨਹੀਂ ਹੈ। ਰਾਬਰਟ ਵਾਡਰਾ ਨੇ ਪੱਤਰਕਾਰਾਂ ਨੂੰ ਕਿਹਾ,''ਉਹ (ਰਣੌਤ) ਇਕ ਔਰਤ ਹੈ। ਮੈਂ ਉਸ ਦਾ ਸਨਮਾਨ ਕਰਦਾ ਹਾਂ ਪਰ ਮੈਨੂੰ ਲੱਗਦਾ ਹੈ ਕਿ ਉਹ ਸੰਸਦ 'ਚ ਰਹਿਣ ਦੇ ਲਾਇਕ ਨਹੀਂ ਹੈ। ਉਹ ਸਿੱਖਿਅਤ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਉਹ ਲੋਕਾਂ ਬਾਰੇ ਨਹੀਂ ਸੋਚਦੀ। ਉਹ ਸਿਰਫ਼ ਆਪਣੇ ਬਾਰੇ ਸੋਚਦੀ ਹੈ। ਉਸ ਨੂੰ ਔਰਤਾਂ ਬਾਰੇ ਸੋਚਣਾ ਚਾਹੀਦਾ। ਮੇਰੀ ਅਪੀਲ ਹੈ ਕਿ ਪੂਰਾ ਦੇਸ਼ ਇਕੱਠਾ ਹੋਵੇ ਅਤੇ ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਅੱਗੇ ਵਧੇ।''
ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਮੁੱਦਾ ਹੈ ਅਤੇ ਸਾਰੇ ਸਿਆਸੀ ਦਲਾਂ ਨੂੰ ਇਸ ਦੇ ਹੱਲ ਲਈ ਇਕੱਠੇ ਆਉਣਾ ਚਾਹੀਦਾ। ਹਿਮਾਚਲ ਪ੍ਰਦੇ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਣੌਤ ਨੇ ਸੋਮਵਾਰ ਨੂੰ ਇਕ ਨਿਊਜ਼ ਚੈਨਲ ਨਾਲ ਆਪਣੇ ਇੰਟਰਵਿਊ ਦੀ ਇਕ ਕਲਿੱਪ 'ਐਕਸ' 'ਤੇ ਪੋਸਟ ਕੀਤੀ ਸੀ, ਜਿਸ 'ਚ ਉਸ ਨੇ ਕਿਹਾ ਸੀ ਕਿ ਹੁਣ ਰੱਦ ਕੀਤੇ ਜਾ ਚੁੱਕੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਭਾਰਤ 'ਚ 'ਬੰਗਲਾਦੇਸ਼ ਵਰਗੀ ਸਥਿਤੀ' ਪੈਦਾ ਹੋ ਸਕਦੀ ਸੀ ਪਰ ਦੇਸ਼ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਅਜਿਹਾ ਨਹੀਂ ਹੋਇਆ। ਇਸ ਤੋਂ ਬਾਅਦ ਰਣੌਤ ਨੇ ਦੋਸ਼ ਲਗਾਇਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਲਾਸ਼ਾਂ ਲਟਕੀਆਂ ਰਹੀਆਂ ਸਨ ਅਤੇ ਜਬਰ ਜ਼ਿਨਾਹ ਹੋ ਰਹੇ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ੋਮੈਟੋ ਬੁਆਏ ਨੂੰ ਵੇਖਦੇ ਹੀ ਗਾਣਾ ਗਾਉਣ ਲੱਗੇ ਗਾਹਕ, ਦਿੱਤਾ ਖ਼ਾਸ ਤੋਹਫ਼ਾ
NEXT STORY