ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਿਆਂਮਾਰ ਦੌਰੇ ਦੌਰਾਨ ਭਾਰਤ ਨੇ ਸਾਫ਼ ਕੀਤਾ ਹੈ ਕਿ ਉਹ ਮਿਆਂਮਾਰ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਵੜ੍ਹ ਆਏ ਰੋਹਿੰਗਿਆ ਮੁਸਲਮਾਨਾਂ ਨੂੰ ਪਨਾਹ ਨਹੀਂ ਦੇਵੇਗਾ। ਕੇਂਦਰੀ ਰਾਜ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਕਿਹਾ ਕਿ ਰੋਹਿੰਗਿਆ ਗ਼ੈਰ-ਕਾਨੂੰਨੀ ਇਮੀਗ੍ਰੈਂਟ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮੁਲਕ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਮੁੱਦੇ 'ਤੇ ਭਾਰਤ ਨੂੰ ਭਾਸ਼ਣ ਨਹੀਂ ਦੇਣਾ ਚਾਹੀਦਾ ਹੈ, ਕਿਉਂਕਿ ਭਾਰਤ ਨੇ ਦੁਨੀਆ 'ਚ ਵਧ ਗਿਣਤੀ 'ਚ ਸ਼ਰਨਾਰਥੀਆਂ ਨੂੰ ਆਪਣੇ ਇੱਥੇ ਸ਼ਰਣ ਦੇ ਰੱਖੀ ਹੈ।
ਰਿਜਿਜੂ ਨੇ ਕਿਹਾ, ਮੈਂ ਅੰਤਰਰਾਸ਼ਟਰੀ ਸੰਗਠਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਭਾਵੇ ਰੋਹਿੰਗਿਆ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਤਹਿਤ ਰਜਿਸ਼ਟਰਡ ਹਨ ਜਾਂ ਨਹੀਂ, ਉਹ ਭਾਰਤ 'ਚ ਗ਼ੈਰ-ਕਾਨੂੰਨੀ ਇਮੀਗ੍ਰੈਂਟ ਹਨ। ਗ੍ਰਹਿ ਰਾਜ ਮੰਤਰੀ ਨੇ ਕਿਹਾ, ਹਾਲਾਂਕਿ ਉਹ ਕਾਨੂੰਨੀ ਤੌਰ 'ਤੇ ਇਮੀਗ੍ਰੈਂਟ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਮੁਲਕ ਭੇਜਿਆ ਜਾਣਾ ਹੈ। ਕਾਨੂੰਨ ਮੁਤਾਬਕ ਉਨ੍ਹਾਂ ਨੂੰ ਦੇਸ਼ ਤੋਂ ਕੱਢਿਆ ਜਾਣਾ ਹੈ, ਕਿਉਂਕਿ ਉਹ ਗ਼ੈਰ-ਕਾਨੂੰਨੀ ਇਮੀਗ੍ਰੈਂਟ ਹਨ। ਅਸੀ ਮਹਾਨ ਲੋਕਤਾਂਤਰਿਕ ਪਰੰਪਰਾਵਾਂ ਵਾਲੇ ਦੇਸ਼ 'ਚ ਰਹਿੰਦੇ ਹਾਂ। ਭਾਰਤ ਨੇ ਦੁਨੀਆ 'ਚ ਵਧ ਗਿਣਤੀ 'ਚ ਸ਼ਰਨਾਰਥੀਆਂ ਨੂੰ ਜਗ੍ਹਾ ਦਿੱਤੀ ਹੈ, ਇਸ ਲਈ ਕਿਸੇ ਨੂੰ ਵੀ ਸ਼ਰਨਾਰਥੀਆਂ ਨਾਲ ਕਿਵੇਂ ਵਿਵਹਾਰ ਕੀਤਾ ਜਾਵੇ ਇਸ 'ਤੇ ਭਾਰਤ ਨੂੰ ਨਸੀਹਤ ਨਹੀਂ ਦੇਣੀ ਚਾਹੀਦੀ।
ਇਸ ਮੁੱਦੇ 'ਤੇ ਸਰਕਾਰ ਦੇ ਰੁਖ਼ ਦੀ ਆਲੋਚਨਾ 'ਤੇ ਸਖਤ ਰੁਖ਼ ਅਪਣਾਉਂਦੇ ਹੋਏ ਰਿਜਿਜੂ ਨੇ ਕਿਹਾ, ਅਸੀ ਕਾਨੂੰਨੀ ਰਸਤਾ ਆਪਣਾ ਰਹੇ ਹਾਂ, ਫਿਰ ਕਿਉਂ ਸਾਡੇ 'ਤੇ ਅਣਮਨੁੱਖੀ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਰਿਜਿਜੂ ਨੇ ਕਿਹਾ ਕਿ ਕੇਂਦਰ ਨੇ ਸਾਰੇ ਰਾਜ ਸਰਕਾਰਾਂ ਨੂੰ ਰੋਹਿੰਗਿਆ ਲੋਕਾਂ ਨੂੰ ਦੇਸ਼ ਤੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ 'ਚ 40,000 ਦੇ ਕਰੀਬ ਰੋਹਿੰਗਿਆ ਸ਼ਰਨਾਰਥੀ ਹਨ।
ਬੈਂਗਲੁਰੂ : ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਨੂੰ ਮਾਰੀ ਗੋਲੀ, ਮੌਤ
NEXT STORY