ਹਰਿਆਣਾ : ਹਰਿਆਣਾ ਦੇ ਰੋਹਤਕ ਸ਼ਹਿਰ ਦੇ ਡੀ-ਪਾਰਕ ਮਾਰਕੀਟ ਖੇਤਰ ਵਿੱਚ ਮੰਗਲਵਾਰ ਨੂੰ ਕੁਝ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅੱਗ ਲੱਗਣ ਨਾਲ 10 ਤੋਂ ਵੱਧ ਦੁਕਾਨਾਂ ਸੜ ਗਈਆਂ। ਸਿਵਲ ਲਾਈਨਜ਼ ਪੁਲਸ ਸਟੇਸ਼ਨ ਦੇ ਇੰਚਾਰਜ ਮਹਿੰਦਰ ਸਿੰਘ ਨੇ ਫ਼ੋਨ 'ਤੇ ਕਿਹਾ, "ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।"
ਪੜ੍ਹੋ ਇਹ ਵੀ - ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ
ਮਿਲੀ ਜਾਣਕਾਰੀ ਮੁਤਾਬਰ ਜਿਸ ਬਾਜ਼ਾਰ ਵਿੱਚ ਅੱਗ ਲੱਗੀ, ਉਹ ਰੋਹਤਕ ਸ਼ਹਿਰ ਦੇ ਸਭ ਤੋਂ ਪੁਰਾਣੇ ਬਾਜ਼ਾਰਾਂ ਵਿੱਚੋਂ ਇੱਕ ਹੈ ਅਤੇ ਇਹ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਘਰ ਦੇ ਨੇੜੇ ਸਥਿਤ ਹੈ। ਅੱਗ ਲੱਗਣ ਤੋਂ ਬਾਅਦ ਸੀਨੀਅਰ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਅੱਗ ਦੁਪਹਿਰ ਵੇਲੇ ਇੱਕ ਜੁੱਤੀਆਂ ਦੇ ਸ਼ੋਅਰੂਮ ਵਿੱਚ ਲੱਗੀ ਅਤੇ ਤੇਜ਼ੀ ਨਾਲ ਨੇੜਲੀਆਂ ਦੁਕਾਨਾਂ ਵਿੱਚ ਫੈਲ ਗਈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਰੋਹਤਕ ਤੋਂ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਮੌਕੇ 'ਤੇ ਪਹੁੰਚੇ ਅਤੇ ਪ੍ਰਭਾਵਿਤ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਨੇ X 'ਤੇ ਕਿਹਾ, "ਰੋਹਤਕ ਦੇ ਡੀ-ਪਾਰਕ ਇਲਾਕੇ ਵਿੱਚ ਲੱਗੀ ਭਿਆਨਕ ਅੱਗ ਨਾਲ ਹੋਏ ਜਾਨ-ਮਾਲ ਦੇ ਵੱਡੇ ਨੁਕਸਾਨ ਦੀ ਖ਼ਬਰ ਬਹੁਤ ਦੁਖਦਾਈ ਹੈ। ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਣ 'ਤੇ ਮੈਂ ਮੌਕੇ 'ਤੇ ਪਹੁੰਚਿਆ, ਪ੍ਰਭਾਵਿਤ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਦਿਲਾਸਾ ਦਿੱਤਾ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ।"
ਪੜ੍ਹੋ ਇਹ ਵੀ - 'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ ਲਾੜੇ ਨੂੰ ਪਿਆ ਭਾਰੀ, FIR ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ
NEXT STORY