ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ 'ਚ ਪੰਚਾਇਤੀ ਰਾਜ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਲਈ ਔਰਤਾਂ ਨੇ ਵਿਸ਼ੇਸ਼ ਰੂਪ ਨਾਲ ਤਿਆਰੀ ਕੀਤੀ ਅਤੇ ਮਹਿਮਾਨਾਂ ਲਈ ਹਰ ਘਰ ਤੋਂ 20-20 ਰੋਟੀਆਂ ਪਹੁੰਚਾਈਆਂ ਗਈਆਂ। ਪੀ.ਐੱਮ. ਮੋਦੀ ਨੇ ਐਤਵਾਰ ਨੂੰ ਪੰਚਾਇਤੀ ਰਾਜ ਦਿਵਸ 'ਤੇ ਸਾਂਬਾ ਜ਼ਿਲ੍ਹੇ 'ਚ ਆਯੋਜਿਤ ਪ੍ਰੋਗਰਾਮ ਤੋਂ ਵੱਖ ਪੰਚਾਇਤਾਂ ਦੇ ਪ੍ਰਤੀਨਿਧੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਪੰਚਾਇਤ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਸ ਪ੍ਰੋਗਰਾਮ ਲਈ ਹਰ ਖੇਤਰ ਦੀਆਂ ਔਰਤਾਂ ਨੇ ਕਾਫ਼ੀ ਤਿਆਰੀ ਕੀਤੀ ਅਤੇ ਮਹਿਮਾਨਾਂ ਦੇ ਸੁਆਗਤ ਲਈ ਹਰ ਘਰ ਤੋਂ ਘੱਟੋ-ਘੱਟ 20 ਰੋਟੀਆਂ ਪਹੁੰਚਾਈਆਂ ਗਈਆਂ।
ਇਹ ਵੀ ਪੜ੍ਹੋ : J&K ਨੂੰ 20 ਹਜ਼ਾਰ ਕਰੋੜ ਦੀ ਸੌਗਾਤ, PM ਮੋਦੀ ਬੋਲੇ- ਅੱਜ ਵਿਕਾਸ ਦੀ ਤਾਕਤ ਦਾ ਵੱਡਾ ਦਿਨ
ਪਾਲੀ ਪਿੰਡ ਦੀ ਪੰਚਾਇਤ ਦੇ ਪ੍ਰਤੀਨਿਧੀਆਂ ਨੇ ਪਿੰਡ 'ਚ ਸੌਰ ਊਰਜਾ ਪਲਾਂਟ ਦੀ ਸਥਾਪਨਾ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪੀ.ਐੱਮ. ਮੋਦੀ ਨੇ ਇਸ ਦੌਰਾਨ ਖੇਤੀ ਲਈ ਸੌਰ ਪੰਪ ਅਤੇ ਘਰਾਂ 'ਚ ਐੱਲ.ਈ.ਡੀ. ਬਲਬ ਅਤੇ ਸੌਰ ਕੁੱਕਰ ਦੇ ਇਸਤੇਮਾਲ 'ਤੇ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕੁਦਰਤੀ ਖੇਤੀ ਦੇ ਫ਼ਾਇਦੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਪਿੰਡ ਦੇ ਸਥਾਪਨਾ ਦਿਵਸ ਨੂੰ ਮਨਾਉਣ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਰੇ ਲੋਕਾਂ ਨੂੰ ਇਕੱਠੇ ਹੋ ਕੇ ਹਰ ਸਾਲ ਇਸ ਸਮਾਰੋਹ ਨੂੰ ਮਨਾਉਣਾ ਚਾਹੀਦਾ ਅਤੇ ਇਸ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ ਕਿ ਅਗਲੇ ਸਾਲ ਪਿੰਡ ਲਈ ਕੀ-ਕੀ ਕੰਮ ਕੀਤੇ ਜਾਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਨੇ ਪੰਚਾਇਤ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦਾ ਇਸੇਤਮਾਲ ਅਜਿਹੇ ਕੰਮਾਂ ਲਈ ਕਰਨਾ ਚਾਹੀਦਾ, ਜਿਨ੍ਹਾਂ ਨੂੰ ਕਈ ਪੀੜ੍ਹੀਆਂ ਤੱਕ ਯਾਦ ਕੀਤਾ ਜਾਵੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੈਸ਼ ਵੈਨ ਲੁੱਟ ਮਾਮਲਾ : ਗੁਰੂਗ੍ਰਾਮ ਪੁਲਸ ਨੇ 4 ਲੁਟੇਰੇ ਕੀਤੇ ਗ੍ਰਿਫ਼ਤਾਰ
NEXT STORY