ਨਵੀਂ ਦਿੱਲੀ- ਕੈਨੇਡਾ ਦੇ ਓਂਟਾਰੀਓ ਸੂਬੇ ਦੇ ਵਿੰਡਸਰ ਸ਼ਹਿਰ 'ਚ ਇਕ ਹਿੰਦੂ ਮੰਦਰ ਦੀ ਭੰਨ-ਤੋੜ ਕੀਤੀ ਗਈ ਅਤੇ ਨਫ਼ਰਤ ਅਪਰਾਧ ਵਾਲੇ ਨਾਅਰੇ ਲਿਖੇ ਗਏ। ਇਸ ਘਟਨਾ ਮਗਰੋਂ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਟਵੀਟ ਕਰ ਕੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਹਿੰਦੂ ਮੰਦਰ 'ਚ ਭੰਨਤੋੜ, ਕੰਧ 'ਤੇ ਲਿਖੇ ਗਏ ਭਾਰਤ ਵਿਰੋਧੀ ਨਾਅਰੇ (ਵੀਡੀਓ)
ਆਰ. ਪੀ. ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਲਿਖਿਆ ਕਿ ਰਿਕਾਰਡਾਂ ਮੁਤਾਬਕ "ਹਿੰਦੁਸਤਾਨ" ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 360 ਅਤੇ 723 'ਤੇ ਕੀਤੀ ਸੀ। ਜੋ ਖ਼ਾਲਿਸਤਾਨੀ ਵੱਖਰੀ ਜ਼ਮੀਨ ਦੀ ਮੰਗ ਕਰ ਰਹੇ ਹਨ ਅਤੇ ਹਿੰਦੁਸਤਾਨ ਨੂੰ ਗਾਲ੍ਹਾਂ ਕੱਢ ਰਹੇ ਹਨ, ਉਹ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਅਤੇ ਨਿਰਾਦਰ ਕਰ ਰਹੇ ਹਨ।

ਦੱਸਣਯੋਗ ਹੈ ਕਿ ਓਂਟਾਰੀਓ ਸੂਬੇ ਵਿਚ ਸਥਿਤ BAPS ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਭੰਨ-ਤੋੜ ਦੇ ਨਾਲ ਹੀ ਮੰਦਰ ਦੇ ਬਾਹਰ ਕੰਧ 'ਤੇ ਕਾਲੇ ਪੇਂਟ 'ਚ ਹਿੰਦੂ ਵਿਰੋਧੀ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਹੋਏ ਹਨ। ਸਵਾਮੀਨਾਰਾਇਣ ਮੰਦਰ 'ਚ ਮੰਗਲਵਾਰ ਰਾਤ ਭੰਨ-ਤੋੜ ਕੀਤੀ ਗਈ। ਕੰਧਾਂ 'ਤੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਨਾਅਰੇ ਲਿਖੇ ਗਏ। ਇਸ ਦੇ ਨਾਲ ਹੀ ਖ਼ਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਗਏ ਹਨ।
ਖੜਗੇ ਨਹੀਂ, ਰਾਹੁਲ ਗਾਂਧੀ ਕਾਂਗਰਸ ਦੇ ‘ਕੈਪਟਨ’ : ਆਜ਼ਾਦ
NEXT STORY