ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੈਂਗਵਾਰ, ਅੱਤਵਾਦ ਨਾਲ ਜੁੜੇ ਖ਼ਤਰਿਆਂ ਅਤੇ ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ ਕਾਰਨ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਧੱਕਿਆ ਜਾ ਚੁੱਕਾ ਹੈ। ਆਰ.ਪੀ. ਸਿੰਘ ਨੇ ਹਾਲ ਹੀ ਵਿੱਚ ਪੁਲਸ ਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਕਥਿਤ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਵਾਲ ਉਠਾਇਆ ਕਿ ਜੇਕਰ ਰੱਖਿਅਕ ਹੀ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਤਾਂ ਸੂਬੇ ਦਾ ਕੀ ਬਣੇਗਾ?
ਉਨ੍ਹਾਂ ਦੱਸਿਆ ਕਿ ਪੁਲਸ ਜਵਾਨਾਂ ਨੂੰ ਇਕੱਲੇ ਸਫਰ ਨਾ ਕਰਨ, ਜਨਤਕ ਥਾਵਾਂ 'ਤੇ ਵਰਦੀ ਪਹਿਨਣ ਤੋਂ ਬਚਣ ਅਤੇ ਆਪਣੀ ਸੁਰੱਖਿਆ ਲਈ ਜਨਤਕ ਟ੍ਰਾਂਸਪੋਰਟ 'ਤੇ ਨਿਰਭਰ ਰਹਿਣ ਵਰਗੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੀ ਰੱਖਿਆ ਕਰਨ ਵਾਲੇ ਹੀ ਟਾਰਗੇਟਿਡ ਹਮਲਿਆਂ ਦੇ ਡਰ ਵਿੱਚ ਜੀਣ ਲੱਗ ਪੈਣ, ਤਾਂ ਇਹ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਦਾ ਸਬੂਤ ਹੈ।
ਭਾਜਪਾ ਬੁਲਾਰੇ ਨੇ ਏ.ਐੱਸ.ਆਈ. ਜੋਗਾ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਤੇ ਗੁਰਦਾਸਪੁਰ ਦੇ ਦੋਰੰਗਲਾ ਬਾਰਡਰ ਚੌਕੀ 'ਤੇ ਪੰਜਾਬ ਪੁਲਿਸ ਦੇ ਦੋ ਜਵਾਨਾਂ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਰਫ਼ ਵਿਅਕਤੀਗਤ ਹੱਤਿਆਵਾਂ ਨਹੀਂ ਹਨ, ਸਗੋਂ ਪੂਰੇ ਪੁਲਸ ਤੰਤਰ ਦੇ ਮਨੋਬਲ 'ਤੇ ਹਮਲਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇ ਪੁਲਸ ਵਾਲਿਆਂ ਨੂੰ ਆਪਣੀ ਵਰਦੀ ਛੁਪਾਉਣੀ ਪੈ ਰਹੀ ਹੈ, ਤਾਂ ਇੱਕ ਆਮ ਦੁਕਾਨਦਾਰ, ਕਿਸਾਨ, ਵਿਦਿਆਰਥੀ ਜਾਂ ਵਪਾਰੀ ਖ਼ੁਦ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ! ਮਾਹਰਾਂ ਨੇ ਐਲਾਨੀ Ecological Emergency
NEXT STORY