ਨਵੀਂ ਦਿੱਲੀ (ਏਜੰਸੀ)- ਰਾਹੁਲ ਗਾਂਧੀ ਦਾ ਅਯੋਗਤਾ ਖ਼ਿਲਾਫ਼ ਰਾਜਘਾਟ 'ਤੇ ਕਾਂਗਰਸ ਵਲੋਂ ਸੱਤਿਆਗ੍ਰਹਿ ਕੀਤਾ ਜਾ ਰਿਹਾ ਹੈ। ਜਿਸ 'ਚ ਸਾਬਕਾ ਕਾਂਗਰਸ ਸੰਸਦ ਮੈਂਬਰ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਸ਼ਾਮਲ ਹੋਣ ਨੂੰ ਲੈ ਕੇ ਭਾਜਪਾ ਨੇਤਾ ਆਰ.ਪੀ. ਸਿੰਘ ਨੇ ਕਾਂਗਰਸ ਪਾਰਟੀ 'ਤੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ। ਆਰ.ਪੀ. ਸਿੰਘ ਨੇ ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਕਿਹਾ,''ਇਹ ਸਪੱਸ਼ਟ ਹੈ ਕਿ ਉਹ (ਕਾਂਗਰਸ) ਕਿਸ ਤਰ੍ਹਾਂ ਦਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦੇ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ 'ਚ ਸ਼ਾਮਲ ਹੋ ਗਏ ਹਨ। ਕਾਂਗਰਸ ਟਾਈਟਲਰ ਦੇ ਬਿਨਾਂ ਨਹੀਂ ਰਹਿ ਸਕਦੀ। ਪਾਰਟੀ ਵਲੋਂ ਉਨ੍ਹਾਂ ਨੂੰ ਹਰ ਪ੍ਰੋਗਰਾਮ 'ਚ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਸੱਤਿਆਗ੍ਰਹਿ ਹੈ ਜਾਂ ਸਿੱਖਾਂ ਦੇ ਕਾਤਲਾਂ ਨੂੰ ਮੁੜ ਸਥਾਪਤ ਕਰਨ ਦੀ ਕੋਸ਼ਿਸ਼ ਹੈ।
ਦੱਸਣਯੋਗ ਹੈ ਕਿ ਟਾਈਟਲਰ ਦਾ ਨਾਮ ਫਰਵਰੀ 'ਚ ਵੀ ਸੁਰਖੀਆਂ 'ਚ ਆਇਆ ਸੀ, ਜਦੋਂ ਉਸ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਮੈਂਬਰ ਵਜੋਂ ਚੁਣਿਆ ਗਿਆ ਸੀ। ਕਾਂਗਰਸ ਰਾਜਘਾਟ 'ਤੇ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪ੍ਰਿਯੰਕਾ ਗਾਂਧੀ ਐਤਵਾਰ ਨੂੰ ਧਰਨੇ ਲਈ ਰਾਜਘਾਟ ਪਹੁੰਚੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਟੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਵਿਰੋਧ 'ਚ ਸ਼ਾਮਲ ਹੋਏ।
ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਰਾਹੁਲ ਨੇ ਟਵਿੱਟਰ ਪ੍ਰੋਫਾਈਲ 'ਚ ਕੀਤੀ ਤਬਦੀਲੀ, ਲਿਖੀ ਇਹ ਗੱਲ
NEXT STORY