ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ 5 ਸ਼ਹੀਦਾਂ ਨੂੰ ਭਾਜਪਾ ਬੁਲਾਰੇ ਆਰ.ਪੀ. ਸਿੰਘ ਨੇ ਨਮਨ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ,‘‘ਜਿਸ ਪਾਕਿਸਤਾਨ ਦੇ ਜਨਰਲ ਕਮਰ ਜਾਵੇਦ ਬਾਜਵਾ ਨੂੰ ਹਰੀਸ਼ ਰਾਵਤ ਆਪਣਾ ਪੰਜਾਬੀ ਭਰਾ ਮੰਨਦੇ ਹਨ। ਉਸ ਬਾਜਵਾ ਨੇ ਭਾਰਤ ਦੇ 5 ਵੀਰ ਜਵਾਨਾਂ ਦਾ ਕਤਲ ਕਰਵਾਇਆ ਹੈ, ਜਿਸ ’ਚੋਂ ਤਿੰਨ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਨ ਸਿੰਘ, ਸਿੱਖ ਰੇਜੀਮੈਂਟ ਦੇ ਸਨ।
ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਨਰਕੋਟ ’ਚ ਡੀ.ਕੇ.ਜੀ. ਕੋਲ ਇਕ ਪਿੰਡ ’ਚ ਤੜਕੇ ਇਕ ਮੁਹਿਮ ਸ਼ੁਰੂ ਕੀਤੀ ਗਈ। ਲੁਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸ ’ਤੇ ਗੋਲੀਬਾਰੀ ਕਰਨ ਨਾਲ ਇਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫ਼ੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲਾ, JCO ਸਮੇਤ 5 ਜਵਾਨ ਸ਼ਹੀਦ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੌਮੀ ਕਾਂਗਰਸ 'ਚ ਵੱਡਾ ਚਿਹਰਾ ਬਣਕੇ ਉਭਰੇ ਰਮਿੰਦਰ ਆਂਵਲਾ, ਮਿਲੀ ਵੱਡੀ ਜ਼ਿੰਮੇਵਾਰੀ
NEXT STORY