ਨਵੀਂ ਦਿੱਲੀ : ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੀ.ਬੀ.ਆਈ. ਨੇ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਸਿਸੋਦੀਆ ਸਮੇਤ 15 ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਸਿਸੋਦੀਆ ਦੇ ਘਰ ਸਮੇਤ 31 ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਸੀ। ਹੁਣ ਇਸ ਪੂਰੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਐਂਟਰੀ ਵੀ ਹੋਣ ਵਾਲੀ ਹੈ ਕਿਉਂਕਿ ਸੀ.ਬੀ.ਆਈ. ਨੇ ਐੱਫ.ਆਈ.ਆਰ. ਦੀ ਕਾਪੀ ਅਤੇ ਦਸਤਾਵੇਜ਼ ਏਜੰਸੀ ਨਾਲ ਸਾਂਝੇ ਕੀਤੇ ਹਨ।
ਇਹ ਵੀ ਪੜ੍ਹੋ : ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ ਹੇਠ MP ਬਿੱਟੂ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
ਇਸ ਮਾਮਲੇ 'ਤੇ ਹੁਣ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਵੀ ਕੇਜਰੀਵਾਲ ਸਰਕਾਰ ਦੇ ਮੰਤਰੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਟਵਿੱਟਰ 'ਤੇ ਇਕ ਪੋਸਟਰ ਸਾਂਝਾ ਕਰਦਿਆਂ ਇਕ ਨੰਬਰ ਜਾਰੀ ਕੀਤਾ ਹੈ, ਜਿਸ ਵਿੱਚ ਲਿਖਿਆ ਹੈ, "ਜੇਕਰ ਤੁਹਾਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟ ਮੰਤਰੀਆਂ ਸਤਿੰਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ 9811500919 'ਤੇ ਮਿਸ ਕਾਲ ਕਰੋ।" ਭਾਜਪਾ ਨੇ ਆਬਕਾਰੀ ਨੀਤੀ ਵਿੱਚ ਕਥਿਤ ਗੜਬੜੀ ਨੂੰ ‘ਘਪਲਾ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਸਭ ਤੋਂ ਡਰਨ ਵਾਲੀ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਾਮਲਾ ਪਟਨਾ ਸਾਹਿਬ ਵਿਖੇ ਭੇਟ ਬੇਸ਼ਕੀਮਤੀ ਸਾਮਾਨ ’ਚ ਹੇਰਾਫੇਰੀ ਦਾ, ਕਾਲਕਾ ਵੱਲੋਂ ਹਿੱਤ ਦੀ ਪ੍ਰਧਾਨਗੀ 'ਤੇ ਸਵਾਲ
NEXT STORY