ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਟਵੀਟ ਕਰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨੇ ਵਿੰਨ੍ਹੇ ਹਨ। ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ 10 ਲੱਖ ਕਰੋੜ ਦਾ ਕਰਜ਼ਾ ਮੁਆਫ਼ ਕਰਨ ਵਾਲਾ ਬਿਆਨ ਸਭ ਤੋਂ ਭਿਆਨਕ ਝੂਠ ਹੈ। ਇਹ ਮੁਆਫ਼ੀ ਨਹੀਂ, ਸਗੋਂ ਆਰ. ਬੀ. ਆਈ. ਵੱਲੋਂ ਰਿਕਵਰੀ ਪ੍ਰਕਿਰਿਆ ਨੂੰ ਜਾਰੀ ਰੱਖਣ ਲਈ ਜ਼ਰੂਰੀ ਪ੍ਰਕਿਰਿਆ ਹੈ। ਦਰਅਸਲ ਬੈਂਕਾਂ ਨੇ 2014-22 ਦਰਮਿਆਨ 8.6 ਲੱਖ ਕਰੋੜ ਰੁਪਏ ਦੀ ਵਸੂਲੀ ਕੀਤੀ ਹੈ, ਜ਼ਿਆਦਾਤਰ ਯੂ. ਪੀ. ਏ. ਦੌਰ ’ਚ ਦਿੱਤੇ ਗਏ ਬੈਡ ਲੋਨ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲਏ ਬਿਨਾਂ ‘ਮੁਫ਼ਤ ਰੇਵੜੀ’ ਵਾਲੀ ਟਿੱਪਣੀ ’ਤੇ ਉਨ੍ਹਾਂ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਸਰਕਾਰ ਨੇ 10 ਲੱਖ ਕਰੋੜ ਰੁਪਏ ਦੇ ਅਮੀਰ ਦੋਸਤਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਨੂੰ ਦੇਸ਼ਧ੍ਰੋਹ ਕਰਾਰ ਦੇਣ ਲਈ ਕਾਨੂੰਨ ਲਿਆਂਦਾ ਜਾਵੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਹੀਂ ਮਿਲਿਆ ਨਾਲੇ 'ਚ ਡਿੱਗਾ ਬੱਚਾ, ਉਥੇ ਮਿੱਲਾਂ ਦੀ ਪ੍ਰਾਪਰਟੀ ਵੇਚ ਕੀਤਾ ਜਾਵੇਗਾ ਕਿਸਾਨਾਂ ਦਾ ਭੁਗਤਾਨ, ਪੜ੍ਹੋ TOP 10
NEXT STORY