ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਕਿਸਾਨਾਂ ਦੀ ਆਮਦਨ 'ਚ ਵਾਧੇ ਦੇ ਨਾਲ-ਨਾਲ ਪਸ਼ੂ ਪਾਲਣ, ਬਾਗਬਾਨੀ ਅਤੇ ਖੇਤੀਬਾੜੀ ਖੇਤਰ 'ਚ ਤਕਨਾਲੋਜੀ ਦੀ ਵਰਤੋਂ ਨੂੰ ਵਧਾਉਣ ਲਈ 13, 966 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ 'ਚ ਖੇਤੀਬਾੜੀ ਡਿਜੀਟਲ, ਖੇਤੀਬਾੜੀ ਸਿੱਖਿਆ, ਖੋਜ, ਕਿਸਾਨ ਫੰਡ ਅਤੇ ਖੇਤੀਬਾੜੀ ਵਿਕਾਸ ਕੇਂਦਰ ਨੂੰ ਮਜ਼ਬੂਤ ਕਰਨ ਨਾਲ ਸਬੰਧਤ ਸੱਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: SC ਵਲੋਂ ਕਮੇਟੀ ਦਾ ਗਠਨ, ਕਿਹਾ- ਕਿਸਾਨਾਂ ਦੇ ਮੁੱਦੇ ਦਾ ਨਾ ਹੋਵੇ ਸਿਆਸੀਕਰਨ
ਕਿਸਾਨਾਂ ਅਤੇ ਖੇਤੀ ਬਾਰੇ ਜਾਣਕਾਰੀ ਨੂੰ ਕੀਤਾ ਜਾਵੇਗਾ ਡਿਜੀਟਲ
ਬੈਠਕ ਮਗਰੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਇੱਥੇ ਇਕ ਪੱਤਰਕਾਰ ਸੰਮੇਲਨ 'ਚ ਦੱਸਿਆ ਕਿ ਸਰਕਾਰ ਨੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ 'ਚ ਖੇਤੀ ਦੇ ਯੋਗਦਾਨ ਨੂੰ ਵਧਾਉਣ ਲਈ ਕਈ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰੋਗਰਾਮ ਸ਼ੁਰੂ ਕੀਤੇ ਹਨ। ਇਸੇ ਲੜੀ ਤਹਿਤ ਖੇਤੀ ਦੇ ਵਿਕਾਸ ਅਤੇ ਕਿਸਾਨ ਕਲਿਆਣ ਲਈ 13,966 ਕਰੋੜ ਰੁਪਏ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਵੈਸ਼ਣਵ ਨੇ ਦੱਸਿਆ ਕਿ 2817 ਕਰੋੜ ਰੁਪਏ ਨਾਲ ਡਿਜੀਟਲ ਖੇਤੀ ਮਿਸ਼ਨ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਆਪਣੇ ਖੇਤੀ ਲਾਗਤਾਂ ਲਈ ਕਰਜ਼ੇ ਆਸਾਨੀ ਨਾਲ ਉਪਲਬਧ ਹੋਣਗੇ ਅਤੇ ਕਾਗਜ਼ੀ ਕਾਰਵਾਈ ਘੱਟ ਜਾਵੇਗੀ। ਇਸ ਪ੍ਰੋਗਰਾਮ ਵਿਚ ਕਿਸਾਨਾਂ ਅਤੇ ਖੇਤੀ ਬਾਰੇ ਜਾਣਕਾਰੀ ਨੂੰ ਡਿਜੀਟਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ੁਰਾਕ ਅਤੇ ਪੋਸ਼ਣ ਸੁਰੱਖਿਆ ਲਈ 3979 ਕਰੋੜ ਦੀ ਯੋਜਨਾ ਬਣਾਈ ਗਈ ਹੈ। ਇਸ ਅਧੀਨ ਖੇਤੀ ਖੋਜ 'ਤੇ ਜ਼ੋਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ
ਕਿਸਾਨਾਂ ਲਈ ਸਰਕਾਰ ਦੇ ਵੱਡੇ ਐਲਾਨ, ਖ਼ਰਚ ਹੋਣਗੇ 13,966 ਕਰੋੜ ਰੁਪਏ
ਇਸ ਤੋਂ ਇਲਾਵਾ ਖੇਤੀਬਾੜੀ ਸਿੱਖਿਆ, ਪ੍ਰਬੰਧਨ ਅਤੇ ਸਮਾਜਿਕ ਵਿਗਿਆਨ ਲਈ 2291 ਕਰੋੜ ਰੁਪਏ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ 'ਚ ਜਲਵਾਯੂ ਪਰਿਵਰਤਨ ਤੋਂ ਪੈਦਾ ਹੋਣ ਵਾਲੀਆਂ ਖੇਤੀ ਚੁਣੌਤੀਆਂ ਨਾਲ ਨਜਿੱਠਣ 'ਤੇ ਜ਼ੋਰ ਦਿੱਤਾ ਜਾਵੇਗਾ। ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਵਧਾਉਣ ਲਈ 1702 ਕਰੋੜ ਰੁਪਏ ਦੀਆਂ ਯੋਜਨਾਵਾਂ ਬਣਾਈਆਂ ਗਈਆਂ ਹਨ। ਇਸ ਵਿਚ ਪਸ਼ੂਆਂ ਦੀ ਸਿਹਤ, ਡੇਅਰੀ ਉਤਪਾਦਨ ਅਤੇ ਸਾਧਨਾਂ ਆਦਿ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਵਾਯੂ ਪਰਿਵਰਤਨ ਦੇ ਅਨੁਕੂਲ ਬਾਗਬਾਨੀ ਦੇ ਵਿਕਾਸ ਲਈ 860 ਕਰੋੜ ਰੁਪਏ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਵਿਚ ਫਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ 'ਤੇ ਜ਼ੋਰ ਦਿੱਤਾ ਜਾਵੇਗਾ। ਵੈਸ਼ਨਵ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ 1202 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਕੁਦਰਤੀ ਸਰੋਤ ਪ੍ਰਬੰਧਨ ਲਈ 1115 ਕਰੋੜ ਰੁਪਏ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੱਜ ਸਾਹਿਬ ਕਰ ਰਹੇ ਸਨ ਸੁਣਵਾਈ; ਗੁੱਸੇ 'ਚ ਦੋਸ਼ੀ ਨੇ ਕਰ ਦਿੱਤਾ ਕਾਂਡ, ਜਾਣੋ ਮਾਮਲਾ
NEXT STORY