ਇੰਦੌਰ (ਮੱਧ ਪ੍ਰਦੇਸ਼) - ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ਦੇ ਸੀਨੀਅਰ ਪ੍ਰਚਾਰਕ ਜੇ. ਨੰਦ ਕੁਮਾਰ ਨੇ ਭਾਰਤ ਦੇ ਪਹਿਲੇ ਪ੍ਰਮੁੱਖ ਰੱਖਿਆ ਪ੍ਰਧਾਨ (ਸੀ.ਡੀ.ਐੱਸ.) ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਵਿੱਚ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬੇਤੁਕੀ ਟਿੱਪਣੀਆਂ ਕਰਨ ਵਾਲਿਆਂ ਨੂੰ ਸ਼ਨੀਵਾਰ ਨੂੰ ਲੰਮੇ ਹੱਥ ਲਿਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਵਿਚੋਂ ਕੁੱਝ ਨੂੰ ਖੱਬੇ ਪੱਖੀ ਤਾਕਤਾਂ ਦਾ ਸਮਰਥਨ ਹਾਸਲ ਹੈ। ਪੁਲਸ ਨੇ ਰਾਵਤ ਬਾਰੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਘੱਟ ਤੋਂ ਘੱਟ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਨਰਲ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਫੌਜੀਆਂ ਦੀ ਪਿਛਲੇ 8 ਦਸੰਬਰ ਨੂੰ ਤਾਮਿਲਨਾਡੂ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਆਰ.ਐੱਸ.ਐੱਸ. ਨਾਲ ਸਬੰਧਤ ‘ਪ੍ਰਗਿਆ ਪ੍ਰਵਾਹ’ ਦੇ ਕਨਵੀਨਰ ਕੁਮਾਰ ਨੇ ਆਜ਼ਾਦੀ ਦੇ ਅਮ੍ਰਿਤ ਮਹਾਉਤਸਵ 'ਤੇ ਆਧਾਰਿਤ ਇੱਕ ਪ੍ਰੋਗਰਾਮ ਦੌਰਾਨ ਇੰਦੌਰ ਵਿੱਚ ਸੰਪਾਦਕਾਂ ਨੂੰ ਕਿਹਾ, ਜਨਰਲ ਰਾਵਤ ਦੇ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬੇਤੁਕੀ ਟਿੱਪਣੀਆਂ ਕਰਨ ਵਾਲੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਪਾਕਿਸਤਾਨੀ ਨਾਗਰਿਕ ਸ਼ਾਮਲ ਹਨ ਪਰ ਅਜਿਹਾ ਇੱਕ ਵਰਗ ਭਾਰਤ ਵਿੱਚ ਵੀ ਹੈ ਜਿਸ ਨੂੰ ਖੱਬੇ ਪੱਖੀ ਵਿਚਾਰਧਾਰਾ ਨਾਲ ਜੁੜੀਆਂ ਤਾਕਤਾਂ ਦਾ ਸਮਰਥਨ ਹਾਸਲ ਹੈ। ਕੁਮਾਰ ਨੇ ਹਾਲਾਂਕਿ ਆਪਣੇ ਦੋਸ਼ਾਂ ਦੇ ਸੰਬੰਧ ਵਿੱਚ ਕੋਈ ਪ੍ਰਮਾਣ ਨਹੀਂ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕਿਸਾਨ ਗਾਜ਼ੀਪੁਰ ਬਾਰਡਰ 15 ਦਸੰਬਰ ਤੱਕ ਪੂਰੀ ਤਰ੍ਹਾਂ ਖਾਲੀ ਕਰਨਗੇ: ਟਿਕੈਤ
NEXT STORY