ਸਤਨਾ (ਏਜੰਸੀ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਆਰ. ਐੱਸ. ਐੱਸ. ਸਮਾਜਿਕ ਸਦਭਾਵਨਾ ਲਈ ਕੰਮ ਕਰਦਾ ਹੈ ਅਤੇ ਇਸ ਧਾਰਨਾ ਤੋਂ ਸਭ ਨੂੰ ਬਾਹਰ ਆਉਣਾ ਚਾਹੀਦਾ ਹੈ ਕਿ ਇਹ ਸੰਗਠਨ ਸਿਰਫ ਹਿੰਦੂਆਂ ਤੇ ਮਨੂਵਾਦੀਆਂ ਲਈ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਦੇ PM ਵੱਲੋਂ ਰੱਖਿਆ ਮੰਤਰੀ ਨੂੰ ਬਰਖ਼ਾਸਤ ਕਰਨ ਦਾ ਮਾਮਲਾ, ਦੇਸ਼ ਭਰ 'ਚ ਪ੍ਰਦਰਸ਼ਨ
ਆਪਣੇ 2 ਦਿਨਾ ਦੌਰੇ ’ਤੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਚਿਤਰਕੂਟ ਪਹੁੰਚੇ ਭਾਗਵਤ, ਸੂਬੇ ਦੇ ਸੰਘ ਚਾਲਕ ਵਰਗ ਦੇ ਸੰਮੇਲਨ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵਾਲੰਟੀਅਰਾਂ ਨੂੰ ਸੇਧ ਵੀ ਦਿੱਤੀ ਤੇ ਕਿਹਾ ਕਿ ਸੰਘ ਦੇ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਮਾਜ ’ਚ ਫੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਤੇ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣ ਲਈ ਕੰਮ ਕਰਨ। ਸੰਘਚਾਲਕਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦਿਆਂ ਭਾਗਵਤ ਨੇ ਕਿਹਾ ਕਿ ਉਹ ਸਮਾਜ ’ਚ ਸੰਗਠਨ ਦੇ ਪ੍ਰਤੀਨਿਧੀ ਵਜੋਂ ਕੰਮ ਕਰਦੇ ਹਨ, ਇਸ ਲਈ ਸਮਾਜ ਉਨ੍ਹਾਂ ਨੂੰ ਆਸ ਭਰੀਆਂ ਨਜ਼ਰਾਂ ਨਾਲ ਵੇਖਦਾ ਹੈ।
ਇਹ ਵੀ ਪੜ੍ਹੋ: ਇਜ਼ਰਾਇਲੀ ਫੌਜ ਨੇ ਹਿਜ਼ਬੁੱਲਾ ਕਮਾਂਡਰ ਨੂੰ ਮਾਰਨ ਦਾ ਕੀਤਾ ਦਾਅਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Chhath Puja: ਜਾਣੋ ਕਿਉਂ ਕੀਤੀ ਜਾਂਦੀ ਹੈ ਛੱਠ ਪੂਜਾ? ਕੀ ਹੈ ਇਸ ਦਾ ਮਹੱਤਵ
NEXT STORY