ਸ਼ਾਹਜਹਾਂਪੁਰ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੀ ਸਰਹੱਦ 'ਤੇ ਐਤਵਾਰ ਨੂੰ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਰੇਲਗੱਡੀ ਦੇ ਡੱਬੇ 'ਚ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਭਗਦੜ ਮਚ ਗਈ। ਭਗਦੜ ਤੋਂ ਬਾਅਦ ਰੇਲ ਯਾਤਰੀਆਂ ਨੇ ਪੁਲ ਤੋਂ 20 ਫੁੱਟ ਹੇਠਾਂ ਛਾਲ ਮਾਰ ਦਿੱਤੀ। ਹਾਦਸੇ 'ਚ 06 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਸ਼ਾਹਜਹਾਂਪੁਰ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।
ਸਟੇਸ਼ਨ ਸੁਪਰਡੈਂਟ ਪੀਐੱਸ ਤੋਮਰ ਨੇ ਐਤਵਾਰ ਨੂੰ ਦੱਸਿਆ ਕਿ ਹਾਵੜਾ ਅੰਮ੍ਰਿਤਸਰ ਐਕਸਪ੍ਰੈਸ ਬਰੇਲੀ ਤੋਂ ਚੱਲੀ ਹੋਈ ਸੀ, ਸ਼ਾਹਜਹਾਂਪੁਰ ਬਾਰਡਰ ਨੇੜੇ ਪਹੁੰਚਣ ਤੋਂ ਬਾਅਦ ਟਰੇਨ ਦੇ ਕੋਚ 'ਚ ਅੱਗ ਲੱਗਣ ਦੀ ਅਫਵਾਹ ਤੋਂ ਬਾਅਦ ਕੋਚ 'ਚ ਭਗਦੜ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਕੋਚ 'ਚ ਅੱਗ ਬੁਝਾਉਣ ਵਾਲਾ ਸਿਲੰਡਰ ਰੱਖਿਆ ਹੋਇਆ ਸੀ ਅਤੇ ਇਕ ਯਾਤਰੀ ਨੇ ਉਸ ਨੂੰ ਚਾਲੂ ਕਰ ਦਿੱਤਾ, ਜਿਸ ਕਾਰਨ ਭਾਰੀ ਧੂੰਆਂ ਨਿਕਲਣ ਲੱਗਾ। ਇਸ ਤੋਂ ਬਾਅਦ ਟਰੇਨ 'ਚ ਅੱਗ ਲੱਗਣ ਦੀ ਅਫਵਾਹ ਫੈਲ ਗਈ। ਸ਼੍ਰੀ ਤੋਮਰ ਨੇ ਦੱਸਿਆ ਕਿ ਅਫਵਾਹ ਸੁਣ ਕੇ ਟਰੇਨ ਦੇ ਯਾਤਰੀਆਂ ਨੇ ਨਦੀ ਦੇ ਪੁਲ ਤੋਂ 20 ਫੁੱਟ ਡੂੰਘੀ ਖੱਡ ਵਿੱਚ ਛਾਲ ਮਾਰ ਦਿੱਤੀ। ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ 6 ਯਾਤਰੀ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਦੀਆਂ ਲੱਤਾਂ ਟੁੱਟ ਗਈਆਂ ਹਨ ਅਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਟਰੇਨ ਨੂੰ ਸ਼ਾਹਜਹਾਂਪੁਰ ਲਿਜਾਇਆ ਗਿਆ, ਜਿੱਥੋਂ ਗੰਭੀਰ ਜ਼ਖਮੀ ਯਾਤਰੀਆਂ ਨੂੰ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਦਾ ਸ਼ਿਕਾਰ ਹੋਇਆ ਛੋਟਾ ਜਹਾਜ਼, ਦੋ ਪਾਇਲਟ ਜ਼ਖ਼ਮੀ
NEXT STORY