ਹਾਪੁੜ (ਯੂਪੀ) : ਹਾਪੁੜ ਜ਼ਿਲ੍ਹੇ ਦੇ ਬਾਬੂਗੜ੍ਹ ਥਾਣਾ ਖੇਤਰ ਵਿੱਚ ਰਾਸ਼ਟਰੀ ਰਾਜਮਾਰਗ 9 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਦੀ ਮੋਟਰਸਾਈਕਲ ਨੂੰ ਅੱਗ ਲੱਗ ਗਈ। ਇਸ ਘਟਨਾ ਦੌਰਾਨ ਨੌਜਵਾਨ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ। ਪੁਲਸ ਦੇ ਅਨੁਸਾਰ, ਬਾਗਦਪੁਰ ਫਲਾਈਓਵਰ ਦੇ ਨੇੜੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਨੌਜਵਾਨ ਉਤਰਨ ਤੋਂ ਪਹਿਲਾਂ ਹੀ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
ਘਟਨਾ ਦੌਰਾਨ ਨੌਜਵਾਨ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਮੌਕੇ 'ਤੇ ਪਹੁੰਚੀ, ਅੱਗ ਬੁਝਾਈ ਅਤੇ ਬੁਰੀ ਤਰ੍ਹਾਂ ਸੜੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸਟੇਸ਼ਨ ਹਾਊਸ ਅਫ਼ਸਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਜੀਤ (30) ਵਜੋਂ ਹੋਈ ਹੈ, ਜੋ ਕਿ ਅਮਰੋਹਾ ਜ਼ਿਲ੍ਹੇ ਦੇ ਭੋਗਪੁਰਾ ਰਹਿਰਾ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਉਹ ਗੜ੍ਹਮੁਕਤੇਸ਼ਵਰ ਤੋਂ ਹਾਪੁੜ ਜਾ ਰਿਹਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 10 ਗ੍ਰਾਮ Gold
NEXT STORY