ਇੰਟਰਨੈਸ਼ਨਲ ਡੈਸਕ- ਕੁਝ ਸਮਾਂ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੇ ਰੂਸ ਤੋਂ ਤੇਲ ਨਾ ਖਰੀਦਣ ਦੀ ਗੱਲ ਮੰਨ ਲਈ ਹੈ। ਉਨ੍ਹਾਂ ਦੇ ਇਸ ਬਿਆਨ ਮਗਰੋਂ ਵੱਡੀ ਉਥਲ-ਪੁਥਲ ਮਚ ਗਈ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਦਾਅਵੇ ਦਾ ਜਵਾਬ ਦਿੰਦਿਆਂ ਰੂਸ ਨੇ ਜ਼ੋਰ ਦੇ ਕੇ ਕਿਹਾ ਕਿ ਰੂਸੀ ਤੇਲ ਭਾਰਤੀ ਅਰਥਵਿਵਸਥਾ ਲਈ ਲਾਭਦਾਇਕ ਹੈ, ਪਰ ਮਾਸਕੋ ਅਮਰੀਕਾ ਅਤੇ ਭਾਰਤ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਵੇਗਾ। ਭਾਰਤ ਵਿੱਚ ਰੂਸੀ ਰਾਜਦੂਤ, ਡੇਨਿਸ ਅਲੀਪੋਵ (Denis Alipov) ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, "ਭਾਰਤ ਅਤੇ ਅਮਰੀਕਾ ਆਪਣੇ ਫੈਸਲਿਆਂ ਲਈ ਆਜ਼ਾਦ ਹਨ ਅਤੇ ਅਸੀਂ ਉਨ੍ਹਾਂ ਦੇ ਮੁੱਦਿਆਂ ਵਿੱਚ ਦਖਲ ਨਹੀਂ ਦਿੰਦੇ। ਸਾਡੀ ਤੇਲ ਸਪਲਾਈ ਭਾਰਤੀ ਅਰਥਵਿਵਸਥਾ ਅਤੇ ਭਾਰਤੀ ਲੋਕਾਂ ਦੀ ਭਲਾਈ ਲਈ ਬਹੁਤ ਲਾਭਦਾਇਕ ਹਨ।"
ਇਹ ਵੀ ਪੜ੍ਹੋ- ਹੁਣ ਨਹੀਂ ਸਹਿਣਾ ਪਵੇਗਾ ਅਸਹਿ ਦੁੱਖ ! ਸਰਕਾਰ ਨੇ ਇਸ ਕਾਨੂੰਨ ਨੂੰ ਦਿੱਤੀ ਮਨਜ਼ੂਰੀ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਕਿਹਾ ਸੀ ਕਿ ਉਹ ਇਸ ਗੱਲੋਂ ਖੁਸ਼ ਨਹੀਂ ਸਨ ਕਿ ਭਾਰਤ ਰੂਸ ਤੋਂ ਤੇਲ ਖਰੀਦ ਰਿਹਾ ਹੈ।
ਇਸ ਦੌਰਾਨ ਨਵੀਂ ਦਿੱਲੀ ਨੇ ਇਸ ਮਾਮਲੇ 'ਤੇ ਆਪਣਾ ਸਟੈਂਡ ਦ੍ਰਿੜਤਾ ਨਾਲ ਦੁਹਰਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ, ਰਣਧੀਰ ਜੈਸਵਾਲ (Randhir Jaiswal) ਨੇ ਇੱਕ ਬਿਆਨ ਵਿੱਚ ਕਿਹਾ ਕਿ, ਅਸਥਿਰ ਊਰਜਾ ਦੇ ਦ੍ਰਿਸ਼ ਵਿੱਚ ਭਾਰਤੀ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਨਿਰੰਤਰ ਤਰਜੀਹ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਦੀਆਂ ਊਰਜਾ ਦਰਾਮਦ ਨੀਤੀਆਂ ਪੂਰੀ ਤਰ੍ਹਾਂ ਇਸ ਉਦੇਸ਼ ਦੁਆਰਾ ਨਿਰਦੇਸ਼ਿਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਤੇਲ ਅਤੇ ਗੈਸ ਦਾ ਇੱਕ ਮਹੱਤਵਪੂਰਨ ਦਰਾਮਦਕਾਰ ਹੈ।
ਇਹ ਵੀ ਪੜ੍ਹੋ- 1,50,000 ਰੁਪਏ ਨੂੰ ਤੋਲਾ ਹੋਇਆ ਸੋਨਾ, ਬਾਜ਼ਾਰ 'ਚੋਂ ਹੋਇਆ ਗਾਇਬ
ਨਗਰ ਨਿਗਮ 'ਚ ‘ਜੀਨਸ-ਟੀਸ਼ਰਟ’ 'ਤੇ ਲੱਗੀ ਪਾਬੰਦੀ ! ਪਾਨ ਮਸਾਲਾ ਖਾਧਾ ਤਾਂ ਖੈਰ ਨਹੀਂ, ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
NEXT STORY