ਕੋਚੀ/ ਨਵੀਂ ਦਿੱਲੀ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਸਬਰੀਮਾਲਾ ਸੋਨੇ ਦੀ ਚੋਰੀ ਮਾਮਲੇ ਵਿਚ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਤਿੰਨ ਰਾਜਾਂ ਵਿਚ ਛਾਪੇ ਮਾਰੇ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿਚ ਲਗਭਗ 21 ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਸੰਘੀ ਜਾਂਚ ਏਜੰਸੀ ਬੈਂਗਲੁਰੂ ਵਿਚ ਮੁੱਖ ਦੋਸ਼ੀ ਉਨੀਕ੍ਰਿਸ਼ਨਨ ਪੋਟੀ ਅਤੇ ਤ੍ਰਾਵਣਕੋਰ ਦੇਵਸਵਮ ਬੋਰਡ (ਟੀ.ਡੀ.ਬੀ.) ਦੇ ਸਾਬਕਾ ਚੇਅਰਮੈਨ ਏ ਪਦਮਕੁਮਾਰ ਨਾਲ ਜੁੜੇ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ।
ਇਸ ਦੌਰਾਨ ਈ.ਡੀ. ਨੇ ਹਾਲ ਹੀ ਵਿਚ ਕੇਰਲ ਪੁਲਸ ਦੀ ਇਕ ਐੱਫ.ਆਈ.ਆਰ. ਦਾ ਨੋਟਿਸ ਲੈਂਦੇ ਹੋਏ ਪੀ.ਐੱਮ.ਐੱਲ.ਏ. ਦੇ ਤਹਿਤ ਇਕ ਕੇਸ ਦਰਜ ਕੀਤਾ ਹੈ। ਰਾਜਨੀਤਿਕ ਤੌਰ 'ਤੇ ਸੰਵੇਦਨਸ਼ੀਲ ਇਸ ਮਾਮਲੇ ਦੀ ਜਾਂਚ ਕੇਰਲ ਹਾਈ ਕੋਰਟ ਦੀ ਨਿਗਰਾਨੀ ਹੇਠ ਰਾਜ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਰਾਹੀਂ ਪਹਿਲਾਂ ਹੀ ਕੀਤੀ ਜਾ ਰਹੀ ਹੈ। ਇਹ ਜਾਂਚ ਕਈ ਬੇਨਿਯਮੀਆਂ ਨਾਲ ਸਬੰਧਤ ਹੈ, ਜਿਸ ਵਿਚ ਸਰਕਾਰੀ ਦੁਰਵਿਵਹਾਰ, ਪ੍ਰਸ਼ਾਸਨਿਕ ਖਾਮੀਆਂ ਅਤੇ ਭਗਵਾਨ ਅਯੱਪਾ ਮੰਦਰ ਨਾਲ ਸਬੰਧਤ ਵੱਖ-ਵੱਖ ਕਲਾਕ੍ਰਿਤੀਆਂ ਤੋਂ ਸੋਨਾ ਚੋਰੀ ਕਰਨ ਦੀ ਇਕ ਅਪਰਾਧਿਕ ਸਾਜ਼ਿਸ਼ ਸ਼ਾਮਲ ਹੈ।
ਪੱਛਮੀ ਬੰਗਾਲ SIR : ਸੁਪਰੀਮ ਕੋਰਟ ਨੇ ਧਾਂਦਲੀ ਵਾਲੇ 1.25 ਕਰੋੜ ਨਾਂ ਜਨਤਕ ਕਰਨ ਦੇ ਦਿੱਤੇ ਹੁਕਮ
NEXT STORY