ਨਵੀਂ ਦਿੱਲੀ — ਕੋਰੋਨਾ ਵਾਇਰਸ ਹੁਣ ਦੇਸ਼ ਲਈ ਚੁਣੌਤੀ ਬਣਦਾ ਜਾ ਰਿਹਾ ਹੈ। ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਹੁਣ ਗਿਣਤੀ 155 ਹੋ ਗਈ ਹੈ। ਜਦਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕਈ ਦੇਸ਼ਾਂ ਦੇ ਹਾਲਾਤ ਇੰਨੇ ਵਿਗੜ ਗਏ ਹਨ ਕਿ ਸ਼ਹਿਰਾਂ ਨੂੰ ਲਾਕਡਾਊਨ ਕਰ ਦਿੱਤਾ ਗਿਆ ਹੈ। ਉਥੇ ਹੀ ਭਾਰਤ 'ਚ ਵੀ ਕੋਰੋਨਾ ਨੂੰ ਲੈ ਕੇ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਕਦਮ ਚੁੱਕ ਰਹੀ ਹੈ। ਇਸ ਦੌਰਾਨ ਬੁੱਧਵਾਰ ਨੂੰ ਗੁਜਰਾਤ ਸਰਕਾਰ ਨੇ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਅਹਿਮਦਾਹਾਦ ਸਥਿਤ ਸਾਬਰਮਤੀ ਆਸ਼ਰਮ ਨੂੰ 29 ਮਾਰਚ ਤਕ ਲਈ ਬੰਦ ਕਰ ਦਿੱਤਾ ਗਿਆ ਹੈ। ਸੈਲਾਨੀਆਂ ਦੇ ਆਸ਼ਰਮ 'ਚ ਪ੍ਰਵੇਸ਼ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੇ ਕੋਰੋਨਾ ਵਾਇਰਸ ਦੇ ਚੱਲਦੇ ਨਰਮਦਾ ਜ਼ਿਲੇ 'ਚ ਸਥਿਤ 'ਸਟੈਚਿਊ ਆਫ ਯੂਨਿਟੀ' 'ਚ ਸੈਲਾਨੀਆਂ ਦੇ ਪ੍ਰਵੇਸ਼ ਕਰਨ 'ਤੇ 25 ਮਾਰਚ ਤਕ ਲਈ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ ਸਰਕਾਰ ਨੇ ਹੋਟਲਾਂ ਅਤੇ ਰੇਸਤਰਾਂ ਤੋਂ ਵੱਡੇ ਪ੍ਰੋਗਰਾਮ ਆਯੋਜਿਤ ਕਰਨ ਤੋ ਬਚਣ ਦੀ ਸਲਾਹ ਦਿੱਤੀ ਹੈ।
ਹੁਣ ਤਕ 155 ਮਾਮਲੇ ਆ ਚੁੱਕੇ ਹਨ ਸਾਹਮਣੇ
ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਦੇਸ਼ ਦੇ 17 ਸੂਬਿਆਂ 'ਚ ਫੈਲ ਚੁੱਕਾ ਹੈ ਅਤੇ ਕੁਲ 155 ਮਾਮਲਿਆਂ 'ਚ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ 42 ਲੋਕ ਇਸ ਤੋਂ ਪੀੜਤ ਹਨ। ਕੇਂਦਰੀ ਸਿਹਤ ਮੰਤਰਾਲਾ ਦੀ ਬੁੱਧਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਕੁਲ 155 ਮਰੀਜ਼ਾਂ 'ਚ 126 ਭਾਰਤੀ ਅਤੇ 25 ਵਿਦੇਸ਼ੀ ਨਾਗਰਿਕ ਹਨ। ਕੋਰੋਨਾ ਪੀੜਤ 14 ਮਰੀਜ਼ਾਂ ਦਾ ਸਫਲ ਇਲਾਜ਼ ਕੀਤਾ ਜਾ ਚੁੱਕਾ ਹੈ ਜੋ ਕਿ ਹੁਣ ਬਿਲਕੁਲ ਠੀਕ ਹਨ, ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਣ ਵਾਲੇ ਜਾਨਲੇਵਾ ਕੋਰੋਨਾ ਵਾਇਰਸ ਦੀ ਚਪੇਟ 'ਚ ਹੁਣ ਤਕ ਵਿਸ਼ਵ ਦੇ 150 ਤੋਂ ਜ਼ਿਆਦਾ ਦੇਸ਼ ਆ ਚੁੱਕੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਦੌਰਾਨ ਇਸ ਨੂੰ ਗਲੋਬਲ ਮਹਾਮਾਰੀ ਐਲਾਨ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖਾਸ ਖਬਰ : ਪਟਨਾ : PMCH 'ਚ ਕੋਰੋਨਾ ਦੇ 10 ਨਵੇਂ ਮਰੀਜ਼ ਦਾਖਲ, ਇਕੋ ਪਰਿਵਾਰ ਦੇ 8 ਲੋਕ
ਪਟਨਾ : PMCH 'ਚ ਕੋਰੋਨਾ ਦੇ 10 ਨਵੇਂ ਮਰੀਜ਼ ਦਾਖਲ, ਇਕੋ ਪਰਿਵਾਰ ਦੇ 8 ਲੋਕ
NEXT STORY