ਅਹਿਮਦਾਬਾਦ- ਸ਼ਨੀਵਾਰ ਨੂੰ ਨਿਰਮਾਣ ਅਧੀਨ ਸਾਬਰਮਤੀ ਬੁਲੇਟ ਟਰੇਨ ਸਟੇਸ਼ਨ 'ਤੇ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਵੇਰੇ ਕਰੀਬ 6.30 ਵਜੇ ਲੱਗੀ ਅੱਗ 'ਚ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਭੇਜੀਆਂ ਗਈਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਹੈ। ਇਹ ਭਿਆਨਕ ਹਾਦਸਾ ਗੁਜਰਾਤ ਦੇ ਅਹਿਮਦਾਬਾਦ 'ਚ ਵਾਪਰਿਆ। ਪ੍ਰਾਜੈਕਟ ਲਈ ਜ਼ਿੰਮੇਵਾਰ ਏਜੰਸੀ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ (ਐੱਨਐੱਚਐੱਸਆਰਸੀਐੱਲ) ਵਲੋਂ ਜਾਰੀ ਇਕ ਬਿਆਨ ਅਨੁਸਾਰ ਨਿਰਮਾਣ ਸਥਾਨ ਦੇ ਇਕ ਹਿੱਸੇ ਦੀ ਛੱਤ ਦੀ ਸ਼ਟਰਿੰਗ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਅਸਥਾਈ 'ਸ਼ਟਰਿੰਗ' ਕੰਮ ਦੌਰਾਨ ਵੈਲਡਿੰਗ ਦੇ ਸਮੇਂ ਨਿਕਲੀ ਚੰਗਿਆੜੀ ਨੂੰ ਪਹਿਲੇ ਨਜ਼ਰ ਅੱਗ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ।
ਬਿਆਨ 'ਚ ਕਿਹਾ ਗਿਆ ਹੈ,''ਕਿਸੇ ਦੇ ਹਤਾਹਤ ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਅੱਗ ਲੱਗਣ ਦਾ ਕਾਰਨ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਹਿਲੀ ਨਜ਼ਰ ਅਜਿਹਾ ਲੱਗਦਾ ਹੈ ਕਿ ਅਸਥਾਈ ਸ਼ਟਰਿੰਗ ਕੰਮ ਦੌਰਾਨ ਵੈਲਡਿੰਗ ਚੰਗਿਆੜੀ ਤੋਂ ਅੱਗ ਲੱਗੀ ਹੋਵੇਗੀ।'' ਐੱਨ.ਐੱਚ.ਐੱਸ.ਆਰ.ਸੀ.ਐੱਲ. ਦੇ ਅਧਿਕਾਰੀ ਹਾਦਸੇ ਵਾਲੀ ਜਗ੍ਹਾ 'ਤੇ ਸਥਿਤੀ ਦੀ ਨਿਗਰਾਨੀਕਰ ਰਹੇ ਹਨ। ਇਹ ਸਟੇਸ਼ਨ 508 ਕਿਲੋਮੀਟਰ ਲੰਬੀ ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਦਾ ਹਿੱਸਾ ਹੈ। ਇਸ ਪ੍ਰਾਜੈਕਟ ਦਾ 352 ਕਿਲੋਮੀਟਰ ਹਿੱਸਾ ਗੁਜਰਾਤ ਜਦੋਂ ਕਿ 156 ਕਿਲੋਮੀਟਰ ਹਿੱਸਾ ਮਹਾਰਾਸ਼ਟਰ 'ਚ ਪੈਂਦਾ ਹੈ। ਪ੍ਰਾਜੈਕਟ ਦੇ ਅਧੀਨ ਮੁੰਬਈ, ਠਾਣੇ, ਵਿਰਾਰ, ਬੋਇਸਰ, ਵਾਪੀ, ਬਿਲਿਮੋਰਾ, ਸੂਰਤ, ਭਰੂਚ, ਵਡੋਦਰਾ, ਆਨੰਦ/ਨਡਿਆਦ, ਅਹਿਮਦਾਬਾਦ ਅਤੇ ਸਾਬਰਮਤੀ 'ਚ ਕੁੱਲ 12 ਸਟੇਸ਼ਨਾਂ ਦੀ ਯੋਜਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਨੇ ਨਹੀਂ ਮੰਨੀ ਮੇਰੀ ਗੱਲ, ਦਿੱਲੀ ਨਤੀਜਿਆਂ 'ਤੇ ਬੋਲੇ ਅੰਨਾ ਹਜ਼ਾਰੇ
NEXT STORY