ਵੈੱਬ ਡੈਸਕ : ਯੂਪੀ ਵਿੱਚ ਇੱਕ ਰੇਲ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਾਨਪੁਰ ਦੇ ਭਾਉਪੁਰ ਸਟੇਸ਼ਨ ਨੇੜੇ ਸਾਬਰਮਤੀ ਐਕਸਪ੍ਰੈਸ (15269) ਦੇ 2 ਡੱਬੇ ਪਟੜੀ ਤੋਂ ਉਤਰ ਗਏ। ਡੱਬੇ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰੇਲਵੇ ਦੇ ਡੀਆਰਐੱਮ ਸਮੇਤ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੁਣ ਤੱਕ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਰੇਲਵੇ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਯਾਤਰੀ ਸੁਰੱਖਿਅਤ ਹਨ। ਰੇਲਵੇ (ਐੱਨਸੀਆਰ) ਦੇ ਪੀਆਰਓ ਅਮਿਤ ਕੁਮਾਰ ਸਿੰਘ ਨੇ ਕਿਹਾ ਹੈ ਕਿ 2 ਜਨਰਲ ਡੱਬੇ ਪਟੜੀ ਤੋਂ ਉਤਰ ਗਏ ਹਨ ਅਤੇ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ। ਰੇਲਵੇ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੰਸਕ੍ਰਿਤ ਨੂੰ ਦੇਸ਼ ਦੇ ਹਰ ਘਰ ਤੱਕ ਪਹੁੰਚਾਉਣ ਦੀ ਲੋੜ : ਭਾਗਵਤ
NEXT STORY