ਜੈਪੁਰ— ਰਾਸਥਾਨ ਵਿਚ ਜਾਰੀ ਸਿਆਸੀ ਹਲ-ਚਲ ਦਰਮਿਆਨ ਵੱਡਾ ਸਵਾਲ ਇਹ ਹੈ ਕਿ ਭਾਜਪਾ ਕਿੱਥੇਂ ਸਟੈਂਡ ਕਰ ਰਹੀ ਹੈ। ਕਾਂਗਰਸ ਦੇ ਮੁੱਖ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਯਾਨੀ ਕਿ ਅੱਜ ਕਿਹਾ ਕਿ ਰਾਜਸਥਾਨ ਵਿਚ ਅਸ਼ੋਕ ਗਹਿਲੋਤ ਸਰਕਾਰ ਕੋਲ ਪੂਰਨ ਬਹੁਮਤ ਹੈ ਅਤੇ ਉਹ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ਕਰੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਹਿਲੋਤ ਸਰਕਾਰ ਸਥਿਰ ਹੈ, ਉਸ ਕੋਲ ਪੂਰਨ ਬਹੁਮਤ ਹੈ ਅਤੇ ਉਹ 5 ਸਾਲ ਦਾ ਆਪਣਾ ਕਾਰਜਕਾਲ ਪੂਰਾ ਕਰੇਗੀ। ਕਾਂਗਰਸ ਪ੍ਰਦੇਸ਼ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਬਗਾਵਤੀ ਤੇਵਰਾਂ ਬਾਰੇ ਸੁਰਜੇਵਾਲਾ ਨੇ ਕਿਹਾ ਕਿ ਬੀਤੇ 48 ਘੰਟਿਆਂ ਵਿਚ ਕਾਂਗਰਸ ਲੀਡਰਸ਼ਿਪ ਦੀ ਪਾਇਲਟ ਨਾਲ ਕਈ ਵਾਰ ਗੱਲ ਹੋਈ ਹੈ। ਜੇਕਰ ਕਿਸੇ ਦਾ ਕਿਸੇ ਨਾਲ ਕੋਈ ਮਤਭੇਦ ਹੈ ਤਾਂ ਉਸ ਨੂੰ ਪਾਰਟੀ ਦੇ ਮੰਚ 'ਤੇ ਚੁੱਕਿਆ ਜਾ ਸਕਦਾ ਹੈ ਅਤੇ ਕਾਂਗਰਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ।
ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਦੇ ਅਸੰਤੁਸ਼ਟ ਨੇਤਾ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਉਹ ਅਪੀਲ ਕਰਦੇ ਹਨ ਕਿ ਉਨ੍ਹਾਂ ਲਈ ਕਾਂਗਰਸ ਆਲਾਕਮਾਨ ਅਤੇ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਸਨ ਅਤੇ ਖੁੱਲ੍ਹੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਚੁਣੀ ਸਰਕਾਰ ਨੂੰ ਕਮਜ਼ੋਰ ਕਰਨਾ ਅਤੇ ਭਾਜਪਾ ਨੂੰ ਖਰੀਦ-ਫਰੋਖ਼ਤ ਦਾ ਮੌਕਾ ਦੇਣਾ ਗਲਤ ਹੈ। ਸੁਰਜੇਵਾਲਾ ਨੇ ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਨੇ ਕੋਰੋਨਾ ਦੀ ਲੜਾਈ ਲੜੀ ਹੈ, ਵਿਕਾਸ ਕੀਤਾ ਹੈ ਅਤੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ। ਉਨ੍ਹਾਂ ਸਾਫ ਕੀਤਾ ਕਿ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ। ਕਾਂਗਰਸ ਦੇ ਅੰਦਰੂਨੀ ਕਲੇਸ਼ 'ਤੇ ਉਨ੍ਹਾਂ ਆਖਿਆ ਕਿ ਜਿੱਥੇ ਭਾਂਡੇ ਹੁੰਦੇ ਹਨ, ਉਹ ਖੜਕਦੇ ਹੀ ਹਨ।
ਆਸਾਮ : ਕਾਜ਼ੀਰੰਗਾ ਨੈਸ਼ਨਲ ਪਾਰਕ 'ਚ ਦਿੱਸਿਆ ਦੇਸ਼ ਦਾ ਇਕਲੌਤਾ 'ਗੋਲਡਨ ਟਾਈਗਰ'
NEXT STORY