ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਕੇਂਦਰ ਤੋਂ ਦੇਸ਼ ਵਿਚ ਰੇਲ ਹਾਦਸਿਆਂ ਨੂੰ ਰੋਕਣ ਲਈ ਆਟੋਮੈਟਿਕ ਰੇਲ ਸੁਰੱਖਿਆ ਪ੍ਰਣਾਲੀ ‘ਕਵਚ’ ਸਮੇਤ ਪਹਿਲਾਂ ਤੋਂ ਹੀ ਲਾਗੂ ਜਾਂ ਲਾਗੂ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਮੰਗਲਵਾਰ ਵੇਰਵੇ ਮੰਗੇ।
ਜਸਟਿਸ ਸੂਰਿਆਕਾਂਤ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਰੇਲ ਹਾਦਸਿਆਂ ਨੂੰ ਰੋਕਣ ਲਈ ਸੁਰੱਖਿਆ ਉਪਾਵਾਂ ਦਾ ਮੁੱਦਾ ਉਠਾਇਆ ਗਿਆ ਸੀ। ਬੈਂਚ ਨੇ ਪਟੀਸ਼ਨਰ ਵਿਸ਼ਾਲ ਤਿਵਾੜੀ ਨੂੰ ਪਟੀਸ਼ਨ ਦੀ ਕਾਪੀ ਅਟਾਰਨੀ ਜਨਰਲ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ।
ਇਸ ਵਿਚ ਕਿਹਾ ਗਿਆ ਹੈ ਕਿ ਅਟਾਰਨੀ ਜਨਰਲ ਅਦਾਲਤ ਨੂੰ ‘ਕਵਚ’ ਸਕੀਮ ਸਮੇਤ ਸਰਕਾਰ ਵਲੋਂ ਲਾਗੂ ਕੀਤੇ ਗਏ ਜਾਂ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਜਾਣੂ ਕਰਵਾਉਣਗੇੋ। ਬੈਂਚ ਨੇ ਮਾਮਲੇ ਨੂੰ ਚਾਰ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ।
ਮਨੋਹਰ ਖੱਟੜ ਨੇ 50 ਕਰੋੜ ਰੁਪਏ ਦੇ 12 ਨਵੇਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
NEXT STORY