ਹਰਿਆਣਾ (ਵਾਰਤਾ)- ਹਰਿਆਣਾ 'ਚ ਕੁਰੂਕੁਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੇ ਮੁੱਖ ਮੰਤਰੀ ਬਣਨ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ 'ਚ ਬੁੱਧਵਾਰ ਨੂੰ ਚੁਣੌਤੀ ਦਿੱਤੀ ਗਈ। ਵਕੀਲ ਜਗਮੋਹਨ ਭਾਟੀ ਵਲੋਂ ਦਾਖ਼ਲ ਜਨਹਿੱਤ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸ਼੍ਰੀ ਸੈਣੀ ਨੇ ਸੰਸਦ ਤੋਂ ਅਸਤੀਫ਼ਾ ਦਿੱਤੇ ਬਿਨਾਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜੋ ਜਨਪ੍ਰਤੀਨਿਧੀ ਕਾਨੂੰਨ, 1951 ਅਤੇ ਸੰਵਿਧਾਨ ਦੀ ਉਲੰਘਣਾ ਹੈ।
ਇਹ ਵੀ ਪੜ੍ਹੋ : ਮਨੋਹਰ ਲਾਲ ਖੱਟੜ ਨੇ ਵਿਧਾਨ ਸਭਾ ਦੀ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ
ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਸ਼੍ਰੀ ਸੈਣੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 90 ਮੈਂਬਰੀ ਵਿਧਾਨ ਸਭਾ 'ਚ ਮੈਂਬਰਾਂ ਦੀ ਗਿਣਤੀ 91 ਹੋ ਗਈ ਹੈ, ਜੋ ਸੰਵਿਧਾਨ ਦੇ ਅਧੀਨ ਨਹੀਂ ਹੋ ਸਕਦਾ। ਇਸ ਤਰ੍ਹਾਂ ਨਵੀਂ ਸਰਕਾਰ ਗੈਰ-ਕਾਨੂੰਨੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਕੇਜਰੀਵਾਲ ਨੇ ਕੀਤਾ ਮੋਤੀ ਨਗਰ ਫਲਾਈਓਵਰ ਦਾ ਉਦਘਾਟਨ, ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਮਿਲੇਗਾ ਛੁਟਕਾਰਾ
NEXT STORY