ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ਨੂੰ ਅਪੀਲ ਕਰੇਗੀ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਧਿਅਮ ਨਾਲ ਉੱਪਰੀ ਅਦਾਲਤ 'ਚ ਅਪੀਲ ਕੀਤੀ ਜਾਵੇ ਤਾਂ ਕਿ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾ ਸਕੇ। ਆਰਪੀ ਸਿੰਘ ਨੇ ਪ੍ਰਦੇਸ਼ ਮਹਾਮੰਤਰੀ ਜਗਮੋਹਨ ਰਾਜੂ ਅਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨਾਲ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖ ਕਤਲੇਆਮ ਦੇ ਮਾਮਲੇ 'ਚ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਦੂਜੀ ਵਾਰ ਸਜ਼ਾ ਸੁਣਾਇਆ ਜਾਣਾ ਸਪੱਸ਼ਟ ਦੱਸਦਾ ਹੈ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਭਾਜਪਾ ਪਹਿਲੇ ਦਿਨ ਤੋਂ ਹੀ ਵਚਨਬੱਧ ਹੈ ਅਤੇ ਅੱਜ ਵੀ 41 ਸਾਲ ਬਾਅਦ ਵੀ ਨਿਆਂ ਦਿਵਾਉਣ ਲਈ ਸੰਘਰਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦਿਵਾ ਕੇ ਹੀ ਰਹਾਂਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਤੇ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ ਅਤੇ ਸਿੱਖਾਂ ਦੇ ਜ਼ਖ਼ਮਾਂ 'ਤੇ ਮਰਹਮ ਲੱਗੀ। ਸ਼੍ਰੀ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ਼ ਲੱਗੇ ਅਪਰਾਧ ਲਈ ਉਮਰ ਕੈਦ ਬਹੁਤ ਘੱਟ ਹੈ ਅਤੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਸਿੱਖ ਭਾਈਚਾਰੇ ਨੂੰ ਨਿਆਂ ਮਿਲਣ ਦੀ ਉਮੀਦ ਜਗੀ ਹੈ। ਸ਼੍ਰੀ ਸਿੰਘ ਨੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਮਿਲਣ 'ਚ ਕਾਫ਼ੀ ਦੇਰੀ ਲਈ ਕਾਂਗਰਸ ਪਾਰਟੀ ਦੀ ਭੂਮਿਕਾ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਨੇ ਦੋਸ਼ੀਆਂ ਨੂੰ ਬਚਣ ਦੀ ਕੋਸ਼ਿਸ਼ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰ ਨਾਲ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY