ਮੁੰਬਈ- ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਮੁੰਬਈ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 34 ਸਾਲਾ ਹਰਪਾਲ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਵਸਨੀਕ ਹੈ। ਮੁੰਬਈ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਦੋਸ਼ੀ ਨੂੰ ਉਸ ਦੇ ਗ੍ਰਹਿ ਨਗਰ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹਰਪਾਲ ਨੂੰ ਮੰਗਲਵਾਰ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਲਮਾਨ ਖ਼ਾਨ ਨੂੰ ਲੈ ਕੇ ਬਿਸ਼ਨੋਈ ਭਾਈਚਾਰੇ ਦਾ ਪਿਘਲਿਆ ਦਿਲ, ਮਿਲ ਸਕਦੀ ਹੈ ਮੁਆਫ਼ੀ ਪਰ ਕਰਨਾ ਹੋਵੇਗਾ ਇਹ ਕੰਮ
ਮੁੰਬਈ ਪੁਲਸ ਨੇ ਹੁਣ ਤੱਕ ਇਸ ਮਾਮਲੇ ਵਿਚ ਕੁੱਲ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਹਿਰ ਵਿਚ ਬਾਂਦਰਾ ਇਲਾਕੇ ਦੇ ਗੈਲੇਕਸੀ ਅਪਾਰਟਮੈਂਟ ਵਿਚ ਸਥਿਤ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਦੋ ਮੋਟਰਸਾਈਕਲ ਸਵਾਰ ਲੋਕਾਂ ਨੇ ਗੋਲੀਆਂ ਚਲਾਈਆਂ ਸਨ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ ਸਨ। ਅਧਿਕਾਰੀ ਨੇ ਦੱਸਿਆ ਕਿ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਅਤੇ ਦੋਸ਼ੀ ਮੁਹੰਮਦ ਰਫੀਕ ਚੌਧਰੀ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਹਰਪਾਲ ਦੀ ਸ਼ਮੂਲੀਅਤ ਨੂੰ ਉਜਾਗਰ ਕੀਤਾ ਸੀ।
ਇਹ ਵੀ ਪੜ੍ਹੋ- ਪਹਿਲੀ ਵਾਰ ਸਾਹਮਣੇ ਆਈ ਰੇਹੜੀ ਵਾਲੇ ‘ਜਸਪ੍ਰੀਤ’ ਦੀ ਮਾਂ, ਦੱਸਿਆ ਮਾਸੂਮ ਬੱਚਿਆਂ ਨੂੰ ਛੱਡ ਕਿਉਂ ਚਲੀ ਗਈ ਪੇਕੇ ?
ਪੁਲਸ ਨੇ ਰਫੀਕ ਚੌਧਰੀ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿਚ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਦੱਸਿਆ ਕਿ ਹਰਪਾਲ ਨੇ ਚੌਧਰੀ ਨੂੰ ਸਲਮਾਨ ਖਾਨ ਦੀ ਰਿਹਾਇਸ਼ ਦੇ ਆਲੇ-ਦੁਆਲੇ 'ਰੇਕੀ' ਕਰਨ ਲਈ ਕਿਹਾ ਸੀ ਅਤੇ ਇਸ ਕੰਮ ਲਈ ਉਸ ਨੂੰ 2 ਤੋਂ 3 ਲੱਖ ਰੁਪਏ ਵੀ ਦਿੱਤੇ ਸਨ। ਮੌਜੂਦਾ ਸਮੇਂ ਵਿਚ ਗੁਜਰਾਤ ਦੇ ਅਹਿਮਦਾਬਾਦ ਵਿਚ ਸਾਬਰਮਤੀ ਕੇਂਦਰੀ ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦਾ ਨਾਂ ਗੋਲੀਬਾਰੀ ਮਾਮਲੇ ਵਿਚ ਸਾਹਮਣੇ ਆਇਆ ਹੈ। ਮੰਨਿਆ ਜਾ ਰਿਹਾ ਹੈ ਕਿ ਅਨਮੋਲ ਅਮਰੀਕਾ ਜਾਂ ਕੈਨੇਡਾ ਵਿਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਮਾਂ ਗੰਗਾ ਦੀ ਕੀਤੀ ਪੂਜਾ, ਵਾਰਾਣਸੀ 'ਚ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ
NEXT STORY