ਐਂਟਰਟੇਂਮੈਂਟ ਡੈਸਕ : ਨੀਟ ਪੇਪਰ ਲੀਕ ਵਿਵਾਦ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੇ ਪ੍ਰਦਰਸ਼ਨਕਾਰੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਸਲਮਾਨ ਖਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਘਰ ਜਾਣ ਅਤੇ ਸੋਨਮ ਵਾਂਗਚੁਕ ਨੂੰ ਆਪਣਾ ਅਨਸ਼ਨ ਤੋੜਨ ਦੀ ਬੇਨਤੀ ਕੀਤੀ ਹੈ।
ਸਲਮਾਨ ਖਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੇਪਰ ਲੀਕ ਲਈ ਜ਼ਿੰਮੇਵਾਰ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ, "ਵਿਦਿਆਰਥੀਓ, ਪਲੀਜ਼ ਆਪਣੇ ਮਾਪਿਆਂ ਕੋਲ ਘਰ ਪਰਤ ਜਾਓ। ਤੁਹਾਡੀ ਪੜ੍ਹਾਈ ਅਤੇ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ, ਇਸ ਲਈ ਤੁਹਾਨੂੰ ਅਤੇ ਤੁਹਾਡੇ ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ"।
ਅੰਦੋਲਨਕਾਰੀ ਸੋਨਮ ਵਾਂਗਚੁਕ ਨੂੰ ਅਪੀਲ ਕਰਦਿਆਂ ਸਲਮਾਨ ਨੇ ਲਿਖਿਆ, "ਸੋਨਮ, ਬੱਸ ਹੋ ਗਿਆ। ਇਸ ਨੂੰ ਹੋਰ ਅੱਗੇ ਨਾ ਵਧਾਓ। ਕੁਝ ਖਾ-ਪੀ ਲਓ। ਜੇਕਰ ਲੋੜ ਪਈ ਤਾਂ ਮੈਂ ਘਰੋਂ ਖਾਣਾ ਭੇਜ ਦੇਵਾਂਗਾ"। ਉਨ੍ਹਾਂ ਸੋਨਮ ਨੂੰ ਇਸ ਜਜ਼ਬੇ ਨੂੰ ਕਿਸੇ ਹੋਰ ਦਿਨ ਲਈ ਬਚਾ ਕੇ ਰੱਖਣ ਦੀ ਸਲਾਹ ਵੀ ਦਿੱਤੀ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸਲਮਾਨ ਖਾਨ ਦੀ ਇਹ ਦੂਜੀ ਪੋਸਟ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਦਿਆਰਥੀਆਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਤਾਰੀਫ਼ ਕੀਤੀ ਸੀ ਪਰ ਅੰਦੋਲਨ ਦੇ ਹਿੰਸਕ ਹੋਣ 'ਤੇ ਦੁੱਖ ਪ੍ਰਗਟਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਿੰਨ ਭੈਣਾਂ ਨੇ ਇੱਕੋ ਮੁੰਡੇ ਨਾਲ ਕਰਵਾਇਆ ਵਿਆਹ, ਵੀਡੀਓ ਵਾਇਰਲ ਹੋਣ ਮਗਰੋਂ ਕਿਹਾ...
NEXT STORY