ਸਾਂਬਾ : ਸਾਂਬਾ ਦੇ ਸਰਹੱਦੀ ਖੇਤਰ ਵਿੱਚ ਸ਼ੱਕੀ ਹਾਲਾਤਾਂ 'ਚ 19 ਗੁਬਾਰੇ ਬਰਾਮਦ ਕੀਤੇ ਗਏ ਹਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਿਲਿਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਤੋਂ ਆਏ ਇਹ ਗੁਬਾਰੇ ਬਸੰਤਰ ਨਦੀ ਦੇ ਕੰਢੇ ਚੱਕ ਦਿਆਲਾ ਵਿੱਚ ਡਿੱਗੇ ਹਨ। ਇਸ ਗੱਲ਼ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚੀ ਗਈਆਂ, ਜਿਹਨਾਂ ਨੇ ਸਾਰੇ ਸ਼ੱਕੀ ਗੁਬਾਰਿਆਂ ਨੂੰ ਜ਼ਬਤ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।ਦੱਸ ਦੇਈਏ ਕਿ ਬਰਾਮਦ ਹੋਏ ਇਨ੍ਹਾਂ ਗੁਬਾਰਿਆਂ ਵਿੱਚੋਂ ਕੁਝ ਗੁਬਾਰਿਆਂ 'ਤੇ PIA ਲਿਖਿਆ ਹੋਇਆ ਸੀ। ਇਹ ਪਹਿਲੀ ਵਾਰ ਹੈ, ਜਦੋਂ ਇੰਨੀ ਵੱਡੀ ਗਿਣਤੀ ਵਿੱਚ ਗੁਬਾਰੇ ਮਿਲੇ ਹਨ, ਜਿਸਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
GST ਸੁਧਾਰਾਂ ਦਾ UP ਨੂੰ ਵੱਧ ਫ਼ਾਇਦਾ, ਇਹ PM ਵਲੋਂ ਦੇਸ਼ ਨੂੰ ਦੀਵਾਲੀ ਦਾ ਤੋਹਫ਼ਾ: ਆਦਿੱਤਿਆਨਾਥ
NEXT STORY