ਨੈਸ਼ਨਲ ਡੈਸਕ : ਲਖੀਮਪੁਰ ਖੀਰੀ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ’ਚ ਕਿਸਾਨਾਂ ਦਾ 75 ਘੰਟਿਆਂ ਦਾ ਧਰਨਾ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੱਲ੍ਹ ਧਰਨੇ ਦਾ ਤੀਜਾ ਦਿਨ ਹੈ ਤੇ 3 ਵਜੇ ਅਸੀਂ ਇਸ ਧਰਨੇ ਨੂੰ ਸਮਾਪਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸੇ ਧਰਨੇ ਦੇ ਆਖ਼ਰੀ ਦਿਨ ਅਸੀਂ ਮਾਰਚ ਕੱਢਦੇ ਹਾਂ। ਉਨ੍ਹਾਂ ਕਿਹਾ ਕਿ ਮਾਰਚ ’ਚ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਸੀਂ ਇਸ ਨੂੰ ਰੱਦ ਨਹੀਂ ਕਰਨਾ। ਜੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਜਾਂਦਾ ਹੈ ਤਾਂ ਅਸੀਂ ਕੱਲ੍ਹ 11 ਵਜੇ ਤੱਕ ਉਡੀਕ ਕਰਾਂਗੇ, ਨਹੀਂ ਤਾਂ ਪ੍ਰੋਗਰਾਮ ਅਨੁਸਾਰ ਕੁਲੈਕਟਰ ਦੇ ਦਫ਼ਤਰ ਤੱਕ ਮਾਰਚ ਕੱਢਾਂਗੇ। ਇਸ ਦਾ ਰੂਟ ਪਲਾਨ ਸਵੇਰੇ ਹੀ ਤੈਅ ਕੀਤਾ ਜਾਵੇਗਾ।
ਖ਼ਬਰ ਇਹ ਵੀ : ਸਿਮਰਨਜੀਤ ਮਾਨ ਦਾ ਹੁਣ ਜਨੇਊ ਨੂੰ ਲੈ ਕੇ ਵੱਡਾ ਬਿਆਨ, ਉਥੇ PAU ਨੂੰ ਮਿਲਿਆ ਨਵਾਂ VC, ਪੜ੍ਹੋ TOP 10
ਉਗਰਾਹਾਂ ਨੇ ਕਿਹਾ ਕਿ ਯੂ.ਪੀ. ਦੀਆਂ ਜਥੇਬੰਦੀਆਂ ਸਭ ਤੋਂ ਅੱਗੇ ਚੱਲਣਗੀਆਂ, ਉਨ੍ਹਾਂ ਦੇ ਪਿੱਛੇ ਹਰਿਆਣਾ ਦੀਆਂ ਜਥੇਬੰਦੀਆਂ ਤੇ ਫਿਰ ਬਾਕੀ ਸੂਬਿਆਂ ਦੀਆਂ ਤੇ ਬਾਅਦ ’ਚ ਪੰਜਾਬ ਦੀਆਂ ਜਥੇਬੰਦੀਆਂ ਚੱਲਣਗੀਆਂ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਸਾਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦਾ ਸਮਾਂ ਦੇਣਗੇ ਤਾਂ ਮੀਟਿੰਗ ਕਰਵਾਉਣੀ ਹੀ ਪਵੇਗੀ। ਜੇ ਉਹ ਮੀਟਿੰਗ ਲਈ ਸਮਾਂ ਨਹੀਂ ਦਿੰਦੇ ਤਾਂ ਅਸੀਂ ਮਾਰਚ ਕੱਢਾਂਗੇ। ਇਸ ਤੋਂ ਬਾਅਦ ਮੋਰਚੇ ਦੀ ਸਮਾਪਤੀ ਕਰ ਦਿੱਤੀ ਜਾਵੇਗੀ। ਟਿਕੈਤ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ 6 ਸਤੰਬਰ ਨੂੰ ਮੀਟਿੰਗ ਹੋਵੇਗੀ। ਹੁਣ ਸਾਰੀਆਂ ਜਥੇਬੰਦੀਆਂ ਨੇ ਲਖੀਮਪੁਰ ਖੀਰੀ ਦਾ ਰਸਤਾ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ’ਚ 50 ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਾਡੇ ਲੋਕ ਬੈਠੇ ਹੋਏ ਹਨ। ਪੱਤਰਕਾਰਾਂ ਵੱਲੋਂ ਹੰਝੂ ਗੈਸ ਦੇ ਗੋਲੇ ਛੱਡਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਟਿਕੈਤ ਨੇ ਕਿਹਾ ਕਿ ਹੁਣ ਹੰਝੂ ਗੈਸ ਦੇ ਗੋਲ ਛੱਡਣ ਦਾ ਜ਼ਮਾਨਾ ਚਲਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦੇਸ਼ ਨੂੰ ਬਣਾਉਣ ਲਈ ਕਰਨੀ ਪੈਂਦੀ ਹੈ ਸਖ਼ਤ ਮਿਹਨਤ : PM ਮੋਦੀ
NEXT STORY