ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਅਮਰੀਕਾ ਵੱਲੋਂ ਭਾਰਤ ਦੀਆਂ 19 ਕੰਪਨੀਆਂ 'ਤੇ ਰੂਸ ਨੂੰ ਪਾਬੰਦੀਸ਼ੁਦਾ ਸਮੱਗਰੀ ਨਿਰਯਾਤ ਕਰਨ ਦੇ ਦੋਸ਼ ਵਿਚ ਪਾਬੰਦੀ ਲਗਾਏ ਜਾਣ 'ਤੇ ਅੱਜ ਸਪਸ਼ਟ ਕੀਤਾ ਕਿ ਭਾਰਤੀ ਕੰਪਨੀਆਂ ਨੇ ਕਿਸੇ ਕਾਨੂੰਨ ਦੀ ਉਲੰਘਣਾਂ ਨਹੀਂ ਕੀਤੀ ਹੈ ਅਤੇ ਭਾਰਤੀ ਅਧਿਕਾਰੀ ਇਸ ਮੁੱਦੇ 'ਤੇ ਅਮਰੀਕੀ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਪੈਨਸਿਲਵੇਨੀਆ ਰਾਜ
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਹਫਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕੰਪਨੀਆਂ 'ਤੇ ਅਮਰੀਕੀ ਪਾਬੰਦੀਆਂ ਦੇ ਬਾਰੇ ਵਿਚ ਪੁੱਛੇ ਜਾਣ 'ਤੇ ਕਿਹਾ, 'ਅਸੀਂ ਅਮਰੀਕੀ ਪਾਬੰਦੀਆਂ ਨੂੰ ਲੈ ਕੇ ਰਿਪੋਰਟ ਦੇਖੀ ਹੈ। ਭਾਰਤ ਕੋਲ ਰਣਨੀਤਕ ਵਪਾਰ ਅਤੇ ਗੈਰ-ਪ੍ਰਸਾਰ ਨਿਯੰਤਰਣ 'ਤੇ ਇੱਕ "ਮਜ਼ਬੂਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚਾ" ਹੈ। ਅਸੀਂ ਤਿੰਨ ਪ੍ਰਮੁੱਖ ਬਹੁਪੱਖੀ ਗੈਰ-ਪ੍ਰਸਾਰ ਨਿਰਯਾਤ ਨਿਯੰਤਰਣ ਪ੍ਰਣਾਲੀਆਂ- ਵਾਸੇਨਾਰ ਵਿਵਸਥਾ, ਆਸਟ੍ਰੇਲੀਆ ਸਮੂਹ ਅਤੇ ਮਿਜ਼ਾਈਲ ਤਕਨਾਲੋਜੀ ਕੰਟਰੋਲ ਪ੍ਰਣਾਲੀ ਦੇ ਵੀ ਮੈਂਬਰ ਵੀ ਹਾਂ। ਅਸੀਂ ਗੈਰ-ਪ੍ਰਸਾਰ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀਆਂ ਪਾਬੰਦੀਆਂ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਸਤਾਵ ਸੰਖਿਆ 1540 ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੇ ਹਾਂ।"
ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਪਾਸਪੋਰਟ ਦੀ ਕਮੀ, ਆਨਲਾਈਨ ਅਪਾਇੰਟਮੈਂਟ ਸਿਸਟਮ ਕੀਤਾ ਜਾਵੇਗਾ ਸ਼ੁਰੂ
ਜਾਇਵਾਲ ਨੇ ਕਿਹਾ, “ਸਾਡੀ ਸਮਝ ਇਹ ਹੈ ਕਿ ਪ੍ਰਵਾਨਿਤ ਲੈਣ-ਦੇਣ ਅਤੇ ਕੰਪਨੀਆਂ ਭਾਰਤੀ ਕਾਨੂੰਨਾਂ ਦੀ ਉਲੰਘਣਾ ਨਹੀਂ ਕਰ ਰਹੀਆਂ ਹਨ। ਫਿਰ ਵੀ, ਭਾਰਤ ਦੇ ਸਥਾਪਿਤ ਗੈਰ-ਪ੍ਰਸਾਰ ਪ੍ਰਮਾਣ ਪੱਤਰ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਲਾਗੂ ਨਿਰਯਾਤ ਨਿਯੰਤਰਣ ਪ੍ਰਬੰਧਾਂ 'ਤੇ ਭਾਰਤੀ ਕੰਪਨੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਸਾਰੇ ਸਬੰਧਤ ਭਾਰਤੀ ਵਿਭਾਗਾਂ ਅਤੇ ਏਜੰਸੀਆਂ ਨਾਲ ਕੰਮ ਕਰ ਰਹੇ ਹਾਂ। ਇਸ ਦੇ ਨਾਲ, ਅਸੀਂ ਉਨ੍ਹਾਂ ਨੂੰ ਲਾਗੂ ਕੀਤੇ ਜਾ ਰਹੇ ਨਵੇਂ ਉਪਾਵਾਂ ਬਾਰੇ ਵੀ ਜਾਣਕਾਰੀ ਦੇ ਰਹੇ ਹਾਂ ਜੋ ਕੁਝ ਖਾਸ ਹਾਲਾਤਾਂ ਵਿੱਚ ਭਾਰਤੀ ਕੰਪਨੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ: ਈਰਾਨ ਦੇ ਸਰਵਉੱਚ ਨੇਤਾ ਦੀ ਇਜ਼ਰਾਈਲ ਤੇ ਅਮਰੀਕਾ ਨੂੰ ਧਮਕੀ, ਦਿੱਤਾ ਜਾਵੇਗਾ 'ਢੁਕਵਾਂ ਜਵਾਬ'
ਦੱਸ ਦੇਈਏ ਕਿ ਅਮਰੀਕਾ ਨੇ 30 ਅਕਤੂਬਰ ਨੂੰ ਯੂਕ੍ਰੇਨ ਵਿਚ ਰੂਸ ਦੇ ਯੁੱਧ ਯਤਨਾਂ ਵਿਚ ਮਦਦ ਕਰਨ ਦੇ ਦੋਸ਼ ਵਿਚ 19 ਭਾਰਤੀ ਕੰਪਨੀਆਂ ਅਤੇ 2 ਭਾਰਤੀ ਨਾਗਰਿਕਾਂ ਸਮੇਤ ਲਗਭਗ 400 ਕੰਪਨੀਆਂ ਅਤੇ ਵਿਅਕਤੀਆਂ 'ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਦਾ ਦੋਸ਼ ਹੈ ਕਿ ਇਹ ਕੰਪਨੀਆਂ ਰੂਸ ਨੂੰ ਉਹ ਸਾਮਾਨ ਮੁਹੱਈਆ ਕਰਵਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਰੂਸ ਯੂਕ੍ਰੇਨ ਯੁੱਧ 'ਚ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ ਇਸ ਦਿਨ ਹੋਵੇਗੀ ਸੁਣਵਾਈ
NEXT STORY