ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲੇ 'ਚ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਇਆ ਹੈ। ਰੇਤ ਨਾਲ ਭਰਿਆ ਹੋਇਆ ਇਕ ਟਰੱਕ ਸ਼ੁੱਕਰਵਾਰ ਨੂੰ ਮੁੜਦੇ ਸਮੇਂ ਇਕ ਕਾਰ ਦੇ ਉੱਪਰ ਡਿੱਗ ਗਿਆ। ਇਸ ਦੌਰਾਨ ਟਰੱਕ ਦੇ ਹੇਠਾਂ ਦੱਬਣ ਦੇ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਖੇਤਰ 'ਚ ਹੜਕੰਪ ਮਚ ਗਿਆ।
ਦੱਸ ਦੇਈਏ ਕਿ ਇਹ ਘਟਨਾ ਰਸੂਲਾਬਾਦ ਪੈਟਰੋਲ ਪੰਪ ਕੋਲ ਹੋਈ। ਜ਼ਖਮੀਆਂ ਦਾ ਇਲਾਜ਼ ਉਨਾਵ ਜ਼ਿਲਾ ਹਸਪਤਾਲ 'ਚ ਚੱਲ ਰਿਹਾ ਹੈ। ਪੁਲਸ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ 'ਚ ਜੁੱਟ ਗਈ ਹੈ। ਨਾਲ ਹੀ ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੀ ਟਰੱਕ 'ਚ ਓਵਰਲੋਡਿੰਗ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਉਨਾਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ 'ਚ ਜੁੱਟ ਗਈ ਹੈ।
ਸ਼ਾਹ 'ਤੇ ਰਾਹੁਲ ਨੇ ਸਾਧਿਆ ਨਿਸ਼ਾਨਾ
NEXT STORY