ਨਵੀਂ ਦਿੱਲੀ- ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾ. ਸੰਦੀਪ ਘੋਸ਼ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ। ਸੁਪਰੀਮ ਕੋਰਟ ਨੇ ਸੰਦੀਪ ਦੇ ਦਫ਼ਤਰ ਵਿਚ ਵਿੱਤੀ ਬੇਨਿਯਮੀਆਂ ਦੀ ਸੀ. ਬੀ. ਆਈ. ਜਾਂਚ ਦੇ ਹਾਈ ਕੋਰਟ ਦੇ ਆਦੇਸ਼ ਵਿਚ ਦਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਸੀ. ਬੀ. ਆਈ. ਨੂੰ ਜਾਂਚ ਕਰਨ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ।
ਹਾਈ ਕੋਰਟ ਦੇ ਇਸ ਆਦੇਸ਼ ਖਿਲਾਫ਼ ਸੰਦੀਪ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰਦਿਆਂ ਕਲਕੱਤਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਦਰਅਸਲ ਹਾਈ ਕੋਰਟ ਨੇ 23 ਅਗਸਤ ਨੂੰ ਵਿੱਤੀ ਬੇਨਿਯਮੀਆਂ ਦੀ ਜਾਂਚ ਸੂਬੇ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਤੋਂ ਕੇਂਦਰੀ ਜਾਂਚ ਬਿਊਰੋ (CBI) ਨੂੰ ਤਬਦੀਲ ਕਰਨ ਦਾ ਹੁਕਮ ਦਿੱਤਾ ਸੀ। ਬੈਂਚ ਨੇ ਕਿਹਾ ਕਿ ਇਕ ਦੋਸ਼ੀ ਹੋਣ ਦੇ ਨਾਤੇ ਤੁਹਾਨੂੰ ਜਨਹਿਤ ਪਟੀਸ਼ਨ ਵਿਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ ਜਿੱਥੇ ਕਲਕੱਤਾ ਹਾਈ ਕੋਰਟ ਜਾਂਚ ਦੀ ਨਿਗਰਾਨੀ ਕਰ ਰਹੀ ਹੈ।
ਦੱਸਣਯੋਗ ਹੈ ਕਿ ਆਰ. ਜੀ. ਕਰ ਮੈਡੀਕਲ ਕਾਲਜ 'ਚ 8-9 ਅਗਸਤ ਦੀ ਰਾਤ ਟ੍ਰੇਨੀ ਮਹਿਲਾ ਡਾਕਟਰ ਦਾ ਜਬਰ-ਜ਼ਿਨਾਹ ਅਤੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਹੀ ਇਹ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚ ਇਸ ਮਾਮਲੇ ਨੂੰ ਲੈ ਕੇ ਵਿਰੋਧ-ਪ੍ਰਦਰਸ਼ਨ ਹੋਏ। ਡਾ. ਘੋਸ਼ ਦੀ ਭੂਮਿਕਾ ਪਹਿਲੇ ਦਿਨ ਤੋਂ ਹੀ ਸ਼ੱਕ ਦੇ ਘੇਰੇ ਵਿਚ ਰਹੀ ਅਤੇ ਉਨ੍ਹਾਂ 'ਤੇ ਮਾਮਲੇ ਨੂੰ ਦਬਾਉਣ ਦਾ ਵੀ ਦੋਸ਼ ਲੱਗਾ। ਸੀ. ਬੀ. ਆਈ. ਨੇ ਕਈ ਦਿਨਾਂ ਦੀ ਲੰਬੀ ਪੁੱਛਗਿੱਛ ਮਗਰੋਂ ਘੋਸ਼ ਨੂੰ 2 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ 10 ਸਤੰਬਰ ਤੱਕ ਸੀ. ਬੀ. ਆਈ. ਹਿਰਾਸਤ ਵਿਚ ਭੇਜਿਆ ਗਿਆ ਹੈ।
ਪੁਡੂਚੇਰੀ 'ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
NEXT STORY