ਮੁੰਬਈ, (ਭਾਸ਼ਾ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਢਾ ਦੇ ਮਹਾਰਾਸ਼ਟਰ ਦੇ 2 ਦਿਨਾਂ ਦੌਰੇ ਦਰਮਿਆਨ ਸ਼ਿਵ ਸੈਨਾ (ਊਧਵ) ਦੇ ਨੇਤਾ ਸੰਜੇ ਰਾਊਤ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਦੇ ਸੰਦਰਭ ’ਚ ਬੁੱਧਵਾਰ ਕਿਹਾ ਕਿ ਨੱਢਾ ਜਿੱਥੇ ਵੀ ਜਾਂਦੇ ਹਨ, ਭਾਜਪਾ ਉੱਥੇ ਹਾਰ ਜਾਂਦੀ ਹੈ।
ਨਾਸਿਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਊਤ ਨੇ ਕਿਹਾ ਕਿ ਨੱਢਾ ਕਰਨਾਟਕ ਵਿੱਚ ਆਪਣੀ ਪਾਰਟੀ ਦੇ ਪ੍ਰਚਾਰ ਲਈ ਡਟੇ ਰਹੇ ਪਰ ਉਹ ਹਾਰ ਗਈ। ਹੁਣ ਉਹ ਮਹਾਰਾਸ਼ਟਰ ਆਏ ਹੋਏ ਹਨ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਹ ਜਿੱਥੇ ਵੀ ਜਾਂਦੇ ਹਨ, ਭਾਜਪਾ ਹਾਰ ਜਾਂਦੀ ਹੈ।
ਰਾਜ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ’ਤੇ ਨਿਸ਼ਾਨਾ ਵਿੰਨ੍ਹਦੇ ਦੇ ਹੋਏ ਰਾਊਤ ਨੇ ਦਾਅਵਾ ਕੀਤਾ ਕਿ ਪਾਰਟੀਆਂ ਬਦਲਣਾ ਉਨ੍ਹਾਂ ਦਾ ਸ਼ੌਕ ਅਤੇ ਪੇਸ਼ਾ ਵੀ ਹੈ। ਸੂਬੇ ਵਿੱਚ ਕੋਈ ਵੀ ਅਜਿਹੀ ਪਾਰਟੀ ਨਹੀਂ ਹੈ ਜਿਸ ਦਾ ਉਹ ਮੈਂਬਰ ਨਾ ਰਹੇ ਹੋਣ।
ਸ਼ਿਵ ਸੈਨਾ ਦੇ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਰਾਊਤ ਨੇ ਦਾਅਵਾ ਕੀਤਾ ਕਿ ਨੋਟਿਸ ‘ਸਪੀਕਰ’ ਵਲੋਂ ਨਹੀਂ, ‘ਨਾਰਵੇਕਰ ’ ਵਲੋਂ ਭੇਜੇ ਜਾ ਰਹੇ ਹਨ। ਪਿਛਲੇ ਕੁਝ ਦਿਨਾਂ ਵਿੱਚ ਨਾਰਵੇਕਰ ਜਿਸ ਤਰ੍ਹਾਂ ਮੀਡੀਆ ਨਾਲ ਗੱਲਾਂ ਕਰ ਰਹੇ ਹਨ, ਉਹ ਦਰਸਾਉਂਦਾ ਹੈ ਕਿ ਸੰਵਿਧਾਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਰਾਊਤ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਵਿਧਾਇਕ ਨਿਤੇਸ਼ ਰਾਣੇ ਨੇ ਉਨ੍ਹਾਂ ’ਤੇ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਪ੍ਰਸ਼ਾਸਨ ਨੂੰ ਸਰਕਾਰ ਵਿਰੁੱਧ ਭੜਕਾਉਣ ਦਾ ਦੋਸ਼ ਲਾਇਆ। ਰਾਣੇ ਨੇ ਦਾਅਵਾ ਕੀਤਾ ਕਿ ਇਹ ਸਭ ਸ਼ਹਿਰੀ ਨਕਸਲੀਆਂ ਦੀਆਂ ਨਿਸ਼ਾਨੀਆਂ ਹਨ।
ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇਅ ਖੁੱਲ੍ਹਣ ਲਈ ਤਿਆਰ
NEXT STORY